ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀ

By  Ravinder Singh October 28th 2022 01:30 PM -- Updated: October 28th 2022 01:32 PM

ਪਟਿਆਲਾ : ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚਾਲੇ ਸਹਿਮਤੀ ਬਣ ਗਈ ਹੈ ਤੇ ਭਲਕੇ ਸ਼ਨਿੱਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਲੱਗਾ ਧਰਨਾ ਸਮਾਪਤ ਹੋ ਜਾਵੇਗਾ।ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ 'ਚ ਲਿਆ ਗਿਆ। ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈ.ਜੀ. ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਇਸ ਬੈਠਕ ਤੋਂ ਬਾਅਦ ਕਿਹਾ ਕਿ ਕਿਸਾਨ ਆਗੂਆਂ ਨਾਲ ਬਹੁਤ ਵਿਸਥਾਰ ਵਿੱਚ ਚਰਚਾ ਹੋਈ ਹੈ ਅਤੇ ਸਾਰੀਆਂ ਕਿਸਾਨ ਮੰਗਾਂ ਉਪਰ ਸਹਿਮਤੀ ਬਣੀ ਹੈ, ਜਿਸ ਲਈ ਕਿਸਾਨ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਉਠਾ ਲਿਆ ਜਾਵੇਗਾ। ਇਸੇ ਦੌਰਾਨ ਕਿਸਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਧਰਨਾ ਚੁੱਕੇ ਜਾਣ ਬਾਬਤ ਦੱਸਦਿਆਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਨੇ ਕਿਸਾਨ ਮੰਗਾਂ ਮੰਨ ਲਈਆਂ ਸਨ ਤੇ ਅੱਜ ਖੇਤੀਬਾੜੀ ਮੰਤਰੀ ਧਾਲੀਵਾਲ ਅਤੇ ਹੋਰ ਅਧਿਕਾਰੀਆਂ ਨਾਲ ਇਸ ਬੈਠਕ 'ਚ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਆਪਣਾ ਧਰਨਾ ਚੁੱਕ ਲਿਆ ਜਾਵੇਗਾ। ਇਹ ਵੀ ਪੜ੍ਹੋ : ਚੰਡੀਗੜ੍ਹ 'ਚ 20 ਘੰਟਿਆਂ ਬਾਅਦ ਵੀ ਨਹੀਂ ਬੁਝੀ ਅੱਗ, ਹੋਇਆ ਕਰੋੜਾਂ ਦਾ ਨੁਕਸਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨਾਲ 7 ਅਕਤੂਬਰ ਨੂੰ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਸੀ ਪਰ ਲਿਖਤੀ ਤੌਰ ਉਤੇ ਉਨ੍ਹਾਂ ਨੂੰ ਅਜੇ ਤਕ ਕੁਝ ਵੀ ਪ੍ਰਾਪਤ ਨਹੀਂ ਹੋਇਆ ਸੀ। ਅੱਜ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਨ੍ਹਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਜਿਸਦੇ ਫਲਸਰੂਪ ਭਲਕੇ ਸ਼ਨਿਚਰਵਾਰ 29 ਅਕਤੂਬਰ ਨੂੰ ਸੰਗਰੂਰ ਵਿਖੇ ਲਗਾਇਆ ਧਰਨਾ ਚੁੱਕ ਲਿਆ ਜਾਵੇਗਾ। ਰਿਪੋਰਟ-ਗਗਨਦੀਪ ਆਹੂਜਾ -PTC News  

Related Post