ਨਸ਼ੇ 'ਚ ਟੱਲੀ ਨੌਜਵਾਨ ਨੇ ਕੀਤਾ ਹਾਈਵੋਲਟੇਜ ਡਰਾਮਾ, ਪੁਲਿਸ ਅਧਿਕਾਰੀ ਦੀ ਵਰਦੀ ਨੂੰ ਪਾਇਆ ਹੱਥ

By  Ravinder Singh October 6th 2022 08:23 AM -- Updated: October 6th 2022 08:27 AM

ਜਲੰਧਰ : ਦੁਸਹਿਰੇ ਦੇ ਮੱਦੇਨਜ਼ਰ ਸ਼ਹਿਰ 'ਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਪੀਪੀਆਰ ਇਲਾਕੇ ਵਿਚ ਨਸ਼ੇ ਵਿਚ ਧੁੱਤ ਨੌਜਵਾਨ ਨੇ ਹਾਈਵੋਲਟੇਜ ਡਰਾਮਾ ਕੀਤਾ ਤੇ ਪੁਲਿਸ ਨੇ ਬਦਸਲੂਕੀ ਕੀਤੀ। ਸ਼ਰਾਬੀ ਨੌਜਵਾਨ ਨੇ ਪਹਿਲਾਂ ਤਾਂ ਪੁਲਿਸ ਮੁਲਾਜ਼ਮ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਇਕ ਆਈਪੀਐੱਸ ਅਧਿਕਾਰੀ ਦੀ ਵਰਦੀ ਨੂੰ ਹੱਥ ਪਾ ਲਿਆ। ਨਸ਼ੇ 'ਚ ਟੱਲੀ ਨੌਜਵਾਨ ਨੇ ਕੀਤਾ ਹਾਈਵੋਲੇਜ ਡਰਾਮਾ, ਪੁਲਿਸ ਅਧਿਕਾਰੀ ਦੀ ਵਰਦੀ ਨੂੰ ਪਾਇਆ ਹੱਥ ਨਸ਼ੇ 'ਚ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਮਹਿਲਾ ਏਸੀਪੀ ਨਾਲ ਵੀ ਬਦਸਲੂਕੀ ਕੀਤੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਦਾ ਵੀ ਗੁੱਸਾ ਭੜਕ ਉੱਠਿਆ ਤੇ ਨੌਜਵਾਨ ਦੀ ਭੁਗਤ ਸੰਵਾਰਨ ਮਗਰੋਂ ਉਸ ਨੂੰ ਥਾਣਾ ਸੱਤ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਦੁਸਹਿਰੇ ਦਾ ਦਿਨ ਹੋਣ ਕਾਰਨ ਬੁੱਧਵਾਰ ਸ਼ਾਮ ਕਮਿਸ਼ਨਰੇਟ ਪੁਲਿਸ ਵੱਲੋਂ ਪੀਪੀਆਰ ਮਾਰਕੀਟ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਨਾਕੇਬੰਦੀ 'ਤੇ ਡੀਸੀਪੀ ਅੰਕੁਰ ਗੁਪਤਾ, ਏਡੀਸੀਪੀ ਆਦਿੱਤਿਆ ਕੁਮਾਰ, ਏਸੀਪੀ ਮਾਡਲ ਟਾਊਨ ਖੁਸ਼ਬੀਰ ਕੌਰ ਅਤੇ ਥਾਣਾ ਸੱਤ ਦੇ ਮੁਖੀ ਰਾਜੇਸ਼ ਕੁਮਾਰ ਸ਼ਰਮਾ ਭਾਰੀ ਪੁਲਿਸ ਫੋਰਸ ਸਮੇਤ ਮੌਜੂਦ ਸਨ। ਪੁਲਿਸ ਅਧਿਕਾਰੀ ਮਾਰਕੀਟ ਵਿਚ ਖੜ੍ਹੀਆਂ ਗੱਡੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਨਸ਼ੇ ਵਿਚ ਧੁੱਤ ਅਖਿਲ ਨਾਂ ਦੇ ਨੌਜਵਾਨ ਨੇ ਆਪਣੀ ਗੱਡੀ ਇਕ ਪੁਲਿਸ ਮੁਲਾਜ਼ਮ 'ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਹ ਵੀ ਪੜ੍ਹੋ : ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ; 8 ਜਣਿਆਂ ਦੀ ਮੌਤ ਪੁਲਿਸ ਮੁਲਾਜ਼ਮਾਂ ਨੇ ਮੁਸ਼ਕਲ ਜਾਨ ਬਚਾਈ। ਇਸ ਮਗਰੋਂ ਉਕਤ ਸ਼ਰਾਬੀ ਨੌਜਵਾਨ ਮਾਰਕੀਟ 'ਚ ਹੀ ਖੜ੍ਹੇ ਹੋ ਕੇਪੁਲਿਸ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣ ਲੱਗ ਪਿਆ। ਇਸ ਦੌਰਾਨ ਏਡੀਸੀਪੀ ਅਦਿੱਤਿਆ ਕੁਮਾਰ ਨੇ ਉਸ ਨੌਜਵਾਨ ਨੂੰ ਜਦ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਏਡੀਸੀਪੀ ਨਾਲ ਭਿੜ ਪਿਆ ਤੇ ਉਸ ਨੇ ਏਡੀਸੀਪੀ ਦੀ ਵਰਦੀ ਉੱਤੇ ਹੱਥ ਪਾ ਲਿਆ। ਏਡੀਸੀਪੀ ਨੇ ਉਸ ਨੌਜਵਾਨ ਨੂੰ ਹਿਰਾਸਤ 'ਚ ਲੈਣ ਦੇ ਹੁਕਮ ਜਾਰੀ ਕੀਤੇ। ਜਦ ਪੁਲਿਸ ਮੁਲਾਜ਼ਮ ਉਸ ਨੂੰ ਥਾਣੇ ਲੈ ਕੇ ਜਾਣ ਲੱਗੇ ਤਾਂ ਉਹ ਮੁਲਾਜ਼ਮਾਂ ਨਾਲ ਗਾਲੀ-ਗਲੋਚ ਕਰਦਾ ਰਿਹਾ। ਮੁਲਜ਼ਮ ਨੂੰ ਡਾਕਟਰੀ ਮੁਆਇਨਾ ਕਰਨ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਰਿਪੋਰਟ-ਪਤਰਸ ਮਸੀਹ -PTC News

Related Post