ਗੁਰੂਗ੍ਰਾਮ 'ਚ ਡਿੱਗੀ ਪੁਰਾਣੀ ਇਮਾਰਤ, ਮਲਬੇ ਹੇਠ ਦੱਬੇ ਚਾਰ ਮਜ਼ਦੂਰ, ਬਚਾਅ ਕਾਰਜ ਜਾਰੀ
ਗੁਰੂਗ੍ਰਾਮ: ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫੇਜ਼ 1 ਵਿੱਚ ਇੱਕ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਸੋਮਵਾਰ ਸਵੇਰੇ ਢਹਿ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸਵੇਰੇ 7.20 ਵਜੇ ਦੇ ਕਰੀਬ ਵਾਪਰੀ ਜਦੋਂ ਮਜ਼ਦੂਰ ਇਮਾਰਤ ਦੀ ਪਹਿਲੀ ਮੰਜ਼ਿਲ ਨੂੰ ਢਾਹ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਵਿੱਚ ਚਾਰ ਮਜ਼ਦੂਰ ਫਸ ਗਏ ਸਨ।
ਜਾਣਕਾਰੀ ਮੁਤਾਬਕ ਮਜ਼ਦੂਰ ਇਮਾਰਤ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਘਟਨਾ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫੇਜ਼ ਵਨ ਦੀ ਹੈ, ਜਿੱਥੇ ਪਲਾਟ ਨੰਬਰ 257 ਦੀ ਇਮਾਰਤ ਡਿੱਗ ਗਈ ਹੈ। ਰਾਹਤ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਅਲਫਾਜ਼ 'ਤੇ ਹੋਇਆ ਜਾਨਲੇਵਾ ਹਮਲਾ, ਹਨੀ ਸਿੰਘ ਦੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ