ਕੈਨੇਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਕੁਰਸੀਆਂ 'ਤੇ ਬੈਠ ਕੇ ਆਨੰਦ ਕਾਰਜ ਕਰਵਾਉਣ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 10 ਦਿਨਾਂ 'ਚ ਜਵਾਬ ਤਲਬ

By  Jashan A July 7th 2019 03:20 PM

ਕੈਨੇਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਕੁਰਸੀਆਂ 'ਤੇ ਬੈਠ ਕੇ ਆਨੰਦ ਕਾਰਜ ਕਰਵਾਉਣ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 10 ਦਿਨਾਂ 'ਚ ਜਵਾਬ ਤਲਬ,ਸ੍ਰੀ ਅੰਮ੍ਰਿਤਸਰ ਸਾਹਿਬ: ਕੈਨੇਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਕੁਰਸੀਆਂ 'ਤੇ ਬੈਠ ਕੇ ਆਨੰਦ ਕਾਰਜ ਕਰਵਾਉਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖਤ ਨੋਟਿਸ ਲਿਆ ਗਿਆ ਹੈ। ਜਿਸ ਦੌਰਾਨ ਹਾਲਟਨ ਸਿੱਖ ਕਲਚਰਲ ਐਸੋਸੀਏਸ਼ਨ ਓਂਟਾਰੀਓ ਨੂੰ 10 ਦਿਨ 'ਚ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਪਸ਼ਟੀਕਰਨ ਤਸੱਲੀ ਬਖਸ਼ ਨਾ ਹੋਣ ਦੀ ਸੂਰਤ 'ਚ ਮਰਿਆਦਾ ਅਨੁਸਾਰ ਕਾਰਵਾਈ ਹੋ ਸਕਦੀ ਹੈ। ਹੋਰ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਾਨ ਵਾਸਤੇ ਅਣਗਿਣਤ ਸੁਖਬੀਰ ਕੁਰਬਾਨ ਕਰ ਸਕਦਾ ਹਾਂ: ਪਰਕਾਸ਼ ਸਿੰਘ ਬਾਦਲ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ 'ਚ ਇੱਕ ਸਰਦਾਰ ਲੜਕਾ ਤੇ ਲੜਕੀ ਲਾੜਾ-ਲਾੜੀ ਦੇ ਰੂਪ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਸਮੇਂ ਸੋਫੇ ‘ਤੇ ਬੈਠ ਜਾਂਦੇ ਹਨ ,ਜੋ ਮਰਿਆਦਾ ਦੇ ਬਿਲਕੁੱਲ ਉਲਟ ਹੈ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਰੋਸ ਹੈ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖਤ ਨੋਟਿਸ ਲਿਆ ਗਿਆ ਹੈ। -PTC News

Related Post