ਮੋਹਾਲੀ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ
ਮੋਹਾਲੀ: ਮੋਹਾਲੀ ਵਿੱਚ ਹੋਏ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਇਕ ਹੋਰ ਵੱਡ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੀਤੇ ਦਿਨ ਮੋਹਾਲੀ ਤੋਂ ਇਕ ਨਿਸ਼ਾਨ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਸੂਤਰ ਦਾ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸੀ ਨਿਸ਼ਾਨ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ। ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਕਾ ਭੀਖੀ ਦੇ ਵਸਨੀਕ ਨਿਸ਼ਾਨ ਸਿੰਘ ਅਤੇ ਦੋ ਹੋਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲੇ ਤੋਂ ਦੋ ਦਿਨ ਪਹਿਲਾਂ ਨਿਸ਼ਾਨ ਸਿੰਘ ਨੇ ਕੇਸ ਦੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਵਿੱਚ ਪਨਾਹ ਦਿੱਤੀ ਸੀ। ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਦੇ ਸਬੰਧ 'ਚ ਪੁਲਿਸ ਨੇ 20 ਦੇ ਕਰੀਬ ਲੋਕਾਂ ਨੂੰ ਰਾਊਂਡਅਪ ਕੀਤਾ ਹੈ।ਪੁਲਿਸ ਵੱਲੋਂ ਸੂਬੇ ਭਰ ਵਿੱਚ ਸਖ਼ਤੀ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੋਹਾਲੀ 'ਚ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰੇਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਦੀ ਤਾਇਨਾਤੀ ਅਤੇ ਨਾਕਿਆਂ ਦੀ ਗਿਣਤੀ 'ਚ ਵੀ ਵੱਡਾ ਵਾਧਾ ਕੀਤਾ ਗਿਆ। ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਾਰੀਆਂ ਮਹੱਤਵਪੂਰਨ ਇਮਾਰਤਾਂ ਨੂੰ ਸਖ਼ਤ ਸੁਰੱਖਿਆ ਦੇ ਘੇਰੇ 'ਚ ਰੱਖਿਆ ਗਿਆ ਹੈ।ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜਰ ਆਵੇ 'ਤੇ ਲੋਕ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਤੋਂ ਬਾਅਦ ਲੁਧਿਆਣਾ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਰਕਾਰੀ ਦਫਤਰਾਂ ਅਤੇ ਸ਼ਹਿਰ ਅਤੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ।
ਮੋਹਾਲੀ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਸਬੰਧੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੇਕਰ ਸ਼ਹਿਰ ਵਿੱਚ ਕਿਤੇ ਵੀ ਇਹ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ:ਕੋਰੋਨਾ ਦਾ ਵੱਡਾ ਧਮਾਕਾ, ਨੋਇਡਾ 'ਚ 24 ਘੰਟਿਆਂ 'ਚ ਕੋਰੋਨਾ ਦੇ 116 ਨਵੇਂ ਮਾਮਲੇ
-PTC News