ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ

By  Riya Bawa April 2nd 2022 09:58 AM -- Updated: April 2nd 2022 10:00 AM

Weather Updates April: ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਰਾਸ਼ਟਰੀ ਦਿੱਲੀ ਸਮੇਤ ਦੇਸ਼ ਦੇ ਕੁਝ ਸੂਬਿਆਂ ਵਿੱਚ ਅਪ੍ਰੈਲ ਦੇ ਮਹੀਨੇ ਵਿੱਚ ਸਖ਼ਤ ਗਰਮੀ ਹੋਵੇਗੀ। ਗਰਮੀ ਦੀ ਲਹਿਰ ਦੇ ਹਾਲਾਤ ਇਸ ਮਹੀਨੇ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਨੇ 3 ਅਪ੍ਰੈਲ ਤੋਂ 6 ਅਪ੍ਰੈਲ ਦੇ ਵਿਚਕਾਰ ਵੱਖ-ਵੱਖ ਸੂਬਿਆਂ ਵਿੱਚ ਅਤਿਅੰਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ, ਮੱਧ ਭਾਰਤ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਵਿੱਚ ਅਪ੍ਰੈਲ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ ਦਿੱਲੀ ਤੋਂ ਨਾਗਪੁਰ ਤੱਕ ਮੌਸਮ 40 ਡਿਗਰੀ ਤੋਂ ਪਾਰ ਹੈ, ਜਦਕਿ 3 ਅਪ੍ਰੈਲ ਤੋਂ ਬਾਅਦ ਗਰਮੀ ਦਾ ਇਹ ਹੀਟ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਤਰੀ ਸਮੇਤ ਕੇਂਦਰੀ ਹਿੱਸਿਆਂ ਦੇ ਸਾਰੇ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਤੇਜ਼ ਲੂ ਦੇ ਚੱਲਣ ਦੀ ਗੱਲ ਕਹੀ ਹੈ। ਉਨ੍ਹਾਂ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਰਾਜਾਂ ਵਿੱਚ ਤਾਪਮਾਨ ਵਧੇਗਾ। ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਦਿਨ-ਦਿਹਾੜੇ ਹੋਈ ਲੁੱਟ ਆਈਐਮਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਲੰਬੇ ਸੋਕੇ ਕਾਰਨ ਉੱਤਰ ਪੱਛਮੀ ਭਾਰਤ ਵਿੱਚ ਗਰਮ ਮੌਸਮ ਦੀ ਸਥਿਤੀ 'ਗੰਭੀਰ' ਹੋ ਗਈ ਹੈ। ਵਿਭਾਗ ਮੁਤਾਬਕ ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ਸਣੇ ਉਤਰ ਭਾਰਤ ਗਰਮੀ ਤੋਂ ਪਰੇਸ਼ਾਨ ਹੈ। ਗਰਮੀ ਨੇ ਆਪਣਾ ਜਲਵਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਿਕ ਮੀਂਹ ਪੈਣ ਦੇ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ, ਜਿਸ ਨਾਲ ਹਾਲੇ ਕੁੱਝ ਦਿਨ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਪੰਜਾਬ ਵਿੱਚ ਬੀਤੇ ਕੱਲ੍ਹ ਬਠਿੰਡਾ ਸਭ ਤੋਂ ਗਰਮਾ ਰਿਹਾ। ਮੌਸਮ ਵਿਭਾਗ ਵੱਲੋਂ ਹੀਟਵੇਵ ਯਾਨੀ ਲੂ ਵੱਗਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ ਪੰਜਾਬ ਦੀ ਗੱਲ ਕਰੀਏ ਜੇਕਰ ਮੌਸਮ ਵਿਭਾਗ ਮੁਤਾਬਿਕ ਮੀਂਹ ਪੈਣ ਦੇ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ, ਜਿਸ ਨਾਲ ਹਾਲੇ ਕੁੱਝ ਦਿਨ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਪੰਜਾਬ ਵਿੱਚ ਬੀਤੇ ਕੱਲ੍ਹ ਬਠਿੰਡਾ ਸਭ ਤੋਂ ਗਰਮਾ ਰਿਹਾ। ਮੌਸਮ ਵਿਭਾਗ ਵੱਲੋਂ ਹੀਟਵੇਵ ਯਾਨੀ ਲੂ ਵੱਗਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 1 ਅਪ੍ਰੈਲ ਨੂੰ ਬਠਿੰਡਾ ਦਾ ਤਾਪਮਾਨ 39.7 ਡਿਗਰੀ ਰਿਕਾਰਡ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ ਰਿਕਾਰਡ ਕੀਤਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 33.7 ਰਿਕਾਰਡ ਕੀਤਾ ਹੈ। ਚੰਡੀਗੜ ਵਿੱਚ ਪਾਰਾ 36 ਡਿਗਰੀ ਰਿਹਾ ਹੈ। ਇਸੇ ਤਰ੍ਹਾਂ 30.03.22 ਨੂੰ ਪਟਿਆਲਾ ਲਈ ਹੁਣ ਤੱਕ ਦਾ ਸਭ ਤੋਂ ਉੱਚਾ ਤਾਪਮਾਨ (38.8˚C) ਰਿਕਾਰਡ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਸਾਲ 1953 ਵਿੱਚ ਇਹ ਰਿਕਾਰਡ 37.8˚C ਸੀ। -PTC News

Related Post