20 ਲੱਖ ਦੀ ਡਰੱਗ ਮਨੀ, ਇਕ ਗੱਡੀ ਤੇ ਰਾਈਫਲ ਸਮੇਤ ਗ੍ਰਿਫ਼ਤਾਰ
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ 20 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਕੋਲੋਂ ਅਸਲਾ ਵੀ ਬਰਾਮਦ ਕੀਤਾ ਹੈ। ਪੁਲਿਸ ਦੇ ਆਲਾ ਅਧਿਕਾਰੀ ਮੁਤਾਬਕ ਮੁਲਜ਼ਮ ਦਾ ਨਾਮ ਮੁਹੱਬਤਜੀਤ ਸਿੰਘ ਹੈ ਜੋ ਕਿ ਨਾਥ ਦੀ ਖੂਈ ਇਲਾਕੇ ਦਾ ਰਹਿਣ ਵਾਲਾ ਹੈ। ਇਹ ਇਕ ਹਿਸਟਰੀ ਸ਼ੀਟਰ ਹੈ ਤੇ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਤਸਕਰ ਨਾਲ ਜੁੜਿਆ ਹੋਇਆ ਧੰਦਾ ਕਰਦਾ ਸੀ। ਜਦ ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਮੌਕੇ ਉਤੇ ਪੁਲਿਸ ਨੂੰ ਇਸ ਡਬਲ ਬੈਰਲ 12 ਬੋਰ 6 ਕਾਰਤੂਸ ਤੇ ਇਕ ਇਨੋਵਾ ਗੱਡੀ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਇਹ ਨਕਦੀ ਹੈਰੋਇਨ ਦੀ ਖੇਪ ਲਈ ਇਸਤੇਮਾਲ ਕੀਤਾ ਜਾਣਾ ਸੀ। ਹੁਣ ਪੁਲਿਸ ਮੁਹੱਬਤਜੀਤ ਦੇ ਸਰਹੱਦ ਪਾਰ ਦੇ ਕੁਨੈਕਸ਼ਨ ਦਾ ਪਤਾ ਕਰਨ ਵਿੱਚ ਜੁੱਟੀ ਹੈ। ਉਥੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਖਿਲਾਫ਼ ਅੰਮ੍ਰਿਤਸਰ ਦੇ ਅਲੱਗ-ਅਲੱਗ ਸਥਾਨਾਂ ਵਿੱਚ ਨਸ਼ਾ ਤਸਕਰੀ, ਲੁੱਟਖੋਹ ਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿੱਚ ਕਾਫੀ ਮੁਕੱਦਮੇ ਦਰਜ ਹਨ। ਬਾਕੀ ਮੁਲਜ਼ਮ ਬਾਰੀਕੀ ਨਾਲ ਪੁੱਛਗਿੱਛ ਕਰ ਹੀ ਹੈ ਜਿਸ ਵਿੱਚ ਪੁਲਿਸ ਵੱਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾ ਵਿਰੁੱਧ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਗੁਜਰਾਤ ਤੇ ਮਹਾਰਾਸ਼ਟਰ ਵਿੱਚ ਫੜੀ ਗਈ ਹੈਰੋਇਨ ਦੇ ਸੰਪਰਕ ਵਿੱਚ ਅੰਮ੍ਰਿਤਸਰ ਦੇ ਇਲਾਕੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਇਸ ਸਬੰਧੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਇਹ ਵੀ ਪੜ੍ਹੋ : ਸਿਹਤ ਮੰਤਰੀ ਵੱਲੋਂ ਵੀਸੀ ਨਾਲ ਬਦਸਲੂਕੀ ਦਾ ਮਾਮਲਾ ਭਖਿਆ ; ਪ੍ਰਿੰਸੀਪਲ ਡਾ.ਦੇਵਗਨ ਤੇ ਮੈਡੀਕਲ ਸੁਪਰਡੈਂਟ ਡਾ.ਕੇਡੀ ਸਿੰਘ ਵੱਲੋਂ ਅਸਤੀਫ਼ਾ