ਅਰਵਿੰਦਰ ਕੇਜਰੀਵਾਲ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ : ਪ੍ਰਕਾਸ਼ ਸਿੰਘ ਬਾਦਲ

By  Pardeep Singh February 26th 2022 02:29 PM

ਮਾਨਸਾ: ਪ੍ਰਕਾਸ਼ ਸਿੰਘ ਬਾਦਲ ਆਪਣੇ ਸਾਬਕਾ ਡਰਾਈਵਰ ਨਿਰੰਜਣ ਸਿੰਘ ਦੀ ਮੌਤ ਉੱਤੇ ਅਫਸੋਸ ਕਰਨ ਲਈ ਉਨ੍ਹਾਂ ਦੇ ਪਿੰਡ ਘਰਾਂਗਣਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨਿਰੰਜਣ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ, ਇਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦੇਣਗੇ ਅਤੇ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਅਰਵਿੰਦ ਕੇਜਰੀਵਾਲ ਨੂੰ ਕਦੇ ਵੀ ਪੰਜਾਬ ਦੀ ਸੱਤਾ ਨਹੀਂ ਦੇਣਗੇ। ਅਰਵਿੰਦਰ ਕੇਜਰੀਵਾਲ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ : ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੀ ਹੈ ਅਤੇ ਪੰਜਾਬ ਦੇ ਲੋਕ ਇਨ੍ਹਾਂ ਚੋਣ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਮੇਸ਼ਾ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨੂੰ ਪੰਜਾਬ ਦੇ ਧੂੰਏਂ ਦੀ ਸਮੱਸਿਆ ਹੈ ਅਤੇ ਪੰਜਾਬ ਦੇ ਲੋਕ ਕਦੇ ਵੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਸੱਤਾ 'ਤੇ ਕਾਬਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਨੂੰ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਮਾਮਲੇ 'ਤੇ ਕੁਝ ਨਹੀਂ ਕਹਿ ਸਕਦੇ । ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਆ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਭਾਰਤੀਆਂ ਨੂੰ ਵਾਪਸ ਆਪਣੇ ਦੇਸ਼ ਲਿਆਉਣਾ ਚਾਹੀਦਾ ਹੈ। ਇਹ ਵੀ ਪੜ੍ਹੋ:ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਸਿਰਸਾ, ਕੇਜਰੀਵਾਲ ਨੂੰ ਲੈ ਕੇ ਕਹੀ ਵੱਡੀ ਗੱਲ -PTC News

Related Post