ਅਸ਼ਵਨੀ ਸ਼ਰਮਾ ਨੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

By  Pardeep Singh May 17th 2022 05:11 PM

ਚੰਡੀਗੜ੍ਹ: ਭਾਜਪਾ ਦੇ ਪ੍ਰਧਾਨ ਜੇ.ਪੀ.ਨੱਢਾ ਨਾਲ ਅਸ਼ਵਨੀ ਸ਼ਰਮਾ ਨੇ ਮੁਲਾਕਾਤ ਕੀਤੀ। ਇਸ ਮੌਕੇ ਅਸ਼ਵਨੀ ਨੇ ਪੰਜਾਬ ਵਿੱਚਲੀ ਕਾਨੂੰਨ ਵਿਵਸਥਾ ਬਾਰੇ ਜੇਪੀ ਨੱਢਾ ਨੂੰ ਜਾਣੂ ਕਰਵਾਇਆ।ਅਸ਼ਵਨੀ ਸ਼ਰਮਾ ਨੇ ਜੇਪੀ ਨੱਢਾ ਨੂੰ ਕਿਹਾ ਹੈ ਕਿ ਪੰਜਾਬ ਦੇ ਵੋਟਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੰਗਰੂਰ ਵਿੱਚ ਹੋ ਰਹੀਆ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਰ ਪੂਰੀ ਤਰ੍ਹਾਂ ਸੁਚੇਤ ਹਨ। ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਵਿਚੋਂ ਕੋਈ ਇਕ ਵਾਅਦਾ ਵੀ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਖਤਮ ਹੁੰਦੀ ਜਾ ਰਹੀ ਹੈ। ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ 300 ਯੂਨਿਟ ਤੱਕ ਬਿਜਲੀ ਮੁਫਤ ਦੇਣ ਦੀ ਗੱਲ ਕਹੀ ਸੀ ਪਰ ਉਹ ਵਾਅਦਾ ਵੀ ਧੁੰਦਲਾ ਹੁੰਦਾ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਰਾਸ਼ਟਰੀ ਪ੍ਰਧਾਨ ਨੱਢਾ ਨੂੰ ਜਾਣੂ ਕਰਵਾਇਆ ਹੈ ਕਿ ਸੂਬੇ ਵਿੱਚ ਧਾਰਮਿਕ ਨਫ਼ਰਤ ਵੱਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੀ ਸੱਤਾ ਵਿੱਚ ਬਹੁਤ ਸਾਰੀਆਂ ਬੇਅਦਬੀਆ ਹੋ ਰਹੀਆ ਹਨ।ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਾਖੋਰੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਰਾਜ ਦਿੱਲੀ ਤੋਂ ਹੀ ਚੱਲਦਾ ਹੈ। ਜੇਪੀ ਨੱਢਾ ਨਾਲ ਮੁਲਾਕਾਤ ਦੌਰਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਲੋਕ ਮੌਕਾ ਦੇ ਕੇ ਹੁਣ ਦੁੱਖੀ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਨੇ ਸੂਬੇ ਵਿੱਚ ਪਾਰਟੀ ਦੀ ਭਵਿੱਖੀ ਯੋਜਨਾ ਬਾਰੇ ਵੀ ਚਰਚਾ ਕੀਤੀ। ਜੇਪੀ ਨੱਢਾ ਨੇ ਕਿਹਾ ਹੈ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਨਾਲ ਖੜ੍ਹਨ ਵਾਲੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਭਾਜਪਾ ਨਾਲ ਖੜ੍ਹੀ ਹੈ। ਇਹ ਵੀ ਪੜ੍ਹੋ:ਡਾ. ਵਿਜੇ ਸਿੰਗਲਾ ਵੱਲੋਂ ਪੰਜਾਬ ਨਿਵਾਸੀਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਦਾ ਹੁਕਮ -PTC News

Related Post