ਮੋਗਾ: ਮੋਗਾ ਦੇ ਪਿੰਡ ਢੁੱਡੀਕੇ ਵਿਖੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਮੌਕੇ ਭੱਠੀ ਵਿਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਬਲਾਸਟ ਹੋ ਗਿਆ। ਜਿਸ ਨਾਲ 15 ਤੋਂ 20 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦੱਸਿਆ ਸਿਵਲ ਹਸਪਤਾਲ ਵਿੱਚ ਦਾਖ਼ਿਲ ਜ਼ਖਮੀਆਂ ਨੇ ਦੱਸਿਆ ਕਿ ਪਿੰਡ ਢੁੱਡੀਕੇ ਵਿੱਚ ਸਿਵਿਆਂ ਵਿੱਚ ਸਸਕਾਰ ਕਰਨ ਮੌਕੇ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਬਲਾਸਟ ਹੋਣ ਕਰਨ ਉਹ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਅਤੇ ਕਈ ਜਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਹ ਵੀ ਪੜ੍ਹੋ:SGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ CM ਮਾਨ ਨੂੰ ਲਿਖਿਆ ਪੱਤਰ -PTC News