ਰਾਜਾਸਾਂਸੀ 'ਚ ਬੇਅਦਬੀ ਦੀ ਕੋਸ਼ਿਸ਼ ਹੋਈ ਨਾਕਾਮ, ਵਿਅਕਤੀ ਕਾਬੂ

By  Riya Bawa January 23rd 2022 04:02 PM -- Updated: January 23rd 2022 04:08 PM

ਅੰਮ੍ਰਿਤਸਰ: ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਚੋਣਾਂ ਮੌਕੇ ਅਜਿਹੀਆਂ ਘਟਨਾਵਾਂ ਕਾਰਨ ਮਾਹੌਲ ਗਰਮਾ ਗਿਆ ਹੈ। ਬੇਅਦਬੀ ਮਾਮਲੇ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਵੀ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਬੇਅਦਬੀ ਨਾਲ ਜੁੜਿਆ ਅੱਜ ਤਾਜਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਭਿੰਡੀ ਔਲਖ ਸਥਿਤ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਗੁਰਦੁਆਰੇ ਅੰਦਰ ਦਾਖਲ ਹੋਏ ਨੌਜਵਾਨ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫੜੇ ਗਏ ਨੌਜਵਾਨ ਦਾ ਨਾਂ ਗੁਰਸਾਹਿਬ ਸਿੰਘ ਹੈ ਅਤੇ ਫੜੇ ਜਾਣ ਤੋਂ ਬਾਅਦ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ਨੀਵਾਰ ਸ਼ਾਮ 4.45 ਵਜੇ ਦੇ ਕਰੀਬ ਅਜਨਾਲਾ ਦੇ ਪਿੰਡ ਭੰਡੀ ਔਲਖ ਦੇ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਆਏ ਇਕ ਨੌਜਵਾਨ ਨੂੰ ਲੋਕਾਂ ਨੇ ਫੜ ਲਿਆ। ਇਸ ਤੋਂ ਬਾਅਦ 'ਚ ਉਕਤ ਨੌਜਵਾਨ ਦੀ ਪਛਾਣ ਪਿੰਡ ਦੇ ਹੀ ਗੁਰਸਾਹਿਬ ਸਿੰਘ ਪੁੱਤਰ ਜੰਗ ਸਿੰਘ ਵਜੋਂ ਹੋਈ ਹੈ। ਫੜੇ ਜਾਣ ਤੋਂ ਬਾਅਦ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਨੌਜਵਾਨ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਗੰਨਾ ਨੇ ਉਸ ਨੂੰ ਕਿਹਾ ਸੀ ਕਿ ਜੇਕਰ ਉਹ ਬੇਅਦਬੀ ਕਰੇਗਾ ਤਾਂ ਉਸ ਨੂੰ ਇੱਕ ਲੱਖ ਰੁਪਏ ਮਿਲਣਗੇ। ਇਹ ਵੀ ਪੜ੍ਹੋ: Punjab Election 2022: ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ ਉਸ ਨੇ ਦੱਸਿਆ ਕਿ ਪਹਿਲਾਂ ਤਾਂ ਉਹ ਨਹੀਂ ਮੰਨਿਆ ਪਰ ਫਿਰ ਨਸ਼ੇ ਦੇ ਲਾਲਚ ਵਿੱਚ ਉਸ ਨੂੰ ਅੰਦਰੋਂ ਹੀ ਪਤਾ ਲੱਗ ਗਿਆ। ਚੋਰੀ ਨੂੰ ਉਸ ਦੇ ਨਾਲ ਆਏ ਇੱਕ ਹੋਰ ਨੌਜਵਾਨ ਨੇ ਅੰਜਾਮ ਦਿੱਤਾ। ਸੀਸੀਟੀਵੀ ਫੁਟੇਜ ਮੁਤਾਬਕ ਨੌਜਵਾਨ ਕੰਧ ਟੱਪ ਕੇ ਅੰਦਰ ਆਇਆ, ਜਦਕਿ ਉਸ ਦੇ ਨਾਲ ਕੋਈ ਹੋਰ ਨਹੀਂ ਦਿਸਿਆ। ਰੌਲਾ ਸੁਣ ਕੇ ਲੋਕਾਂ ਨੇ ਉਸ ਨੂੰ ਫੜ ਲਿਆ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post