ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਚ ਵਰਤੀ ਜਾਂਦੀ ਗੈਸ ਦੇ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਜਾਗਰੂਕ

By  Jasmeet Singh June 1st 2022 10:06 PM -- Updated: June 1st 2022 10:11 PM

ਅੰਮ੍ਰਿਤਸਰ, 1 ਜੂਨ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਤਿਆਰ ਕਰਨ ਮੌਕੇ ਐਲਪੀਜੀ ਦੀ ਵਰਤੋਂ ਸਮੇਂ ਸੁਰੱਖਿਆ ਨਿਯਮਾਂ ਸਬੰਧੀ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਅਧਿਕਾਰੀਆਂ ਨੇ ਲੰਗਰ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਸੁਰੱਖਿਆ ਸਬੰਧੀ ਕੁਝ ਜ਼ਰੂਰੀ ਉਪਕਰਨ ਅਤੇ ਭਾਰ ਤੋਲਨ ਲਈ ਬਿਜਲਈ ਕੰਡਾ ਭੇਂਟ ਕੀਤਾ। Ram Charan organises langar at Golden Temple ਇਹ ਵੀ ਪੜ੍ਹੋ: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਜਨਰਲ ਮੈਨੇਜਰ ਧਰਮਿੰਦਰ ਕੁਮਾਰ ਬਿਹੌਰਾ, ਡਿਪਟੀ ਜਨਰਲ ਮੈਨੇਜਰ ਤੇਜਿੰਦਰਪਾਲ ਸਿੰਘ ਚੀਮਾ ਤੇ ਏਰੀਆ ਸੇਲਜ਼ ਮੈਨੇਜਰ ਚੇਤਨ ਚੰਦੇਵ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਚ ਰੋਜ਼ਾਨਾ ਵੱਡੀ ਪੱਧਰ ’ਤੇ ਗੈਸ ਦੀ ਵਰਤੋਂ ਹੁੰਦੀ ਹੈ, ਜਿਸ ਨੂੰ ਲੈ ਕੇ ਸੁਰੱਖਿਆ ਨਿਯਮਾਂ ਦਾ ਪਾਲਣ ਬੇਹੱਦ ਲਾਜ਼ਮੀ ਹੈ। ਉਨ੍ਹਾਂ ਸੇਵਾਦਾਰਾਂ ਨੂੰ ਗੈਸ ਸਿਲੰਡਰਾਂ ਦਾ ਰੱਖ-ਰਖਾਅ, ਉਨ੍ਹਾਂ ਨੂੰ ਚਲਾਉਣ ਅਤੇ ਬੰਦ ਕਰਨ ਸਮੇਂ ਵਰਤੀ ਜਾਂਦੀ ਸਾਵਧਾਨੀ, ਸਿਲੰਡਰਾਂ ਦੇ ਸਟੋਰ ਲਈ ਜ਼ਰੂਰੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਸਮੇਂ ਸੁਚੇਤ ਰਹਿਣ ਲਈ ਪ੍ਰੇਰਿਆ। Ram Charan organises langar at Golden Temple ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਿੰਦੋਸਤਾਨ ਪੈਟਰੋਲੀਅ ਕੰਪਨੀ ਦੇ ਉਚੇਚੇ ਤੌਰ ’ਤੇ ਪੁੱਜੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐਚਪੀ ਦੇ ਅਧਿਕਾਰੀਆਂ ਨੂੰ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ: ਡੀਜੀਪੀ ਪੰਜਾਬ ਵੱਲੋਂ ਏਡੀਜੀਪੀ ਏਜੀਟੀਐਫ ਦੀ ਨਿਗਰਾਨੀ ਹੇਠ ਸਿੱਟ ਦਾ ਪੁਨਰਗਠਨ ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ। -PTC News

Related Post