ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ

By  Ravinder Singh August 11th 2022 05:27 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਹੋਣ ਤੋਂ ਬਾਅਦ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ 29 ਜੁਲਾਈ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਿਆ ਸੀ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰਕਾਬਿਲੇਗੌਰ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਮੁਆਇਨਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਵਾਰਡ ਵਿੱਚ ਇੱਕ ਗੱਦਾ ਫਟਿਆ ਹੋਇਆ ਮਿਲਿਆ, ਜਿਸ ਤੋਂ ਬਾਅਦ ਮੰਤਰੀ ਭੜਕ ਉੱਠੇ। ਉਨ੍ਹਾਂ ਇਸ ਲਈ ਵੀਸੀ ਡਾ. ਰਾਜ ਬਹਾਦਰ ਨੂੰ ਜ਼ਿੰਮੇਵਾਰ ਠਹਿਰਾਇਆ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰਇੰਨਾ ਹੀ ਨਹੀਂ, ਉਸ ਨੂੰ ਸਾਰਿਆਂ ਦੇ ਸਾਹਮਣੇ ਉਕਤ ਗੱਦੇ 'ਤੇ ਲੇਟਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਮਾਮਲਾ ਭਖ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰਸਿਹਤ ਮੰਤਰੀ ਦੇ ਇਸ ਰਵੱਈਏ ਤੋਂ ਡਾਕਟਰ ਭਾਈਚਾਰਾ ਕਾਫੀ ਨਾਰਾਜ਼ ਸੀ। ਇਸ ਮਗਰੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਦੇ ਮੈਡੀਕਲ ਸੁਪਰਡੈਂਟ ਡਾ. ਕੇਡੀ ਸਿੰਘ ਨੇ ਸਰਕਾਰ ਨੂੰ ਆਪਣੇ ਅਸਤੀਫ਼ੇ ਭੇਜੇ ਹਨ। ਭਾਵੇਂ ਅਸਤੀਫ਼ਾ ਦੇਣ ਦਾ ਕਾਰਨ ਜ਼ਿਆਦਾ ਕੰਮ ਦਾ ਬੋਝ ਦੱਸਿਆ ਜਾਂਦਾ ਹੈ ਪਰ ਇਹ ਚਰਚਾ ਆਮ ਹੈ ਕਿ ਮੈਡੀਕਲ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਦੋ ਅਧਿਕਾਰੀਆਂ ਵੱਲੋਂ ਇਕੱਠੇ ਅਸਤੀਫੇ ਭੇਜੇ ਜਾਣ ਤੋਂ ਬਾਅਦ ਦੋਵੇਂ ਅਧਿਕਾਰੀ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਸਨ। ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ

Related Post