ਬੈਂਸ ਵੱਲੋਂ ਪਾਵਰਕਾਮ ਨੂੰ ਚਿੱਠੀ ਲਿਖ ਕੇ ਬਿਜਲੀ ਕੁਨੈਕਸ਼ਨ ਨਾ ਕੱਟਣ ਦੀਆਂ ਹਦਾਇਤਾਂ

By  Ravinder Singh March 15th 2022 08:30 PM

ਸ੍ਰੀ ਅਨੰਦਪੁਰ ਸਾਹਿਬ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਹੁਣ ਸਾਰੇ ਵਿਧਾਇਕ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਹਸਪਤਾਲਾਂ ਵਿੱਚ ਜਾਂ ਹੋਰ ਸਰਕਾਰੀ ਦਫਤਰਾਂ ਵਿੱਚ ਛਾਪੇਮਾਰੀ, ਥਾਣਿਆਂ ਆਦਿ ਦੇ ਦੌਰੇ ਕੀਤੇ ਜਾ ਰਹੇ ਹਨ। ਬੈਂਸ ਵੱਲੋਂ ਪਾਵਰਕਾਮ ਨੂੰ ਚਿੱਠੀ ਲਿਖ ਕੇ ਬਿਜਲੀ ਕੁਨੈਕਸ਼ਨ ਨਾ ਕੱਟਣ ਦੀਆਂ ਹਦਾਇਤਾਂਸਰਕਾਰੀ ਮੁਲਾਜ਼ਮਾਂ ਨੂੰ ਅਨੁਸਾਸ਼ਨ ਵਿੱਚ ਰਹਿ ਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਸਰਕਾਰੀ ਅਧਿਕਾਰੀਆਂ ਵੱਲੋਂ ਵੀ ਨਵੀਂ ਸਰਕਾਰ ਚੁਣੇ ਜਾਣ ਤੋਂ ਬਾਅਦ ਚੌਕਸੀ ਰੱਖੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਕੁਤਾਹੀ ਨਾ ਵਰਤਣ ਦੇ ਹੁਕਮ ਦਿੱਤੇ ਜਾ ਰਹੇ ਹਨ। ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਬਿਜਲੀ ਵਿਭਾਗ ਮਤਲਬ 'ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ' ਨੂੰ ਇੱਕ ਚਿੱਠੀ ਭੇਜੀ ਹੈ ਤੇ ਘਰੇਲੂ ਬਿਜਲੀ ਕੁਨੈਕਸ਼ਨ ਨਾ ਕੱਟਣ ਦੀ ਹਦਾਇਤ ਦਿੱਤੀ ਹੈ। ਬੈਂਸ ਵੱਲੋਂ ਪਾਵਰਕਾਮ ਨੂੰ ਚਿੱਠੀ ਲਿਖ ਕੇ ਬਿਜਲੀ ਕੁਨੈਕਸ਼ਨ ਨਾ ਕੱਟਣ ਦੀਆਂ ਹਦਾਇਤਾਂਵਿਧਾਇਕ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੁਰਾਣੇ ਘਰੇਲੂ ਬਿਜਲੀ ਦੇ ਬਿੱਲ ਮਾਫ਼ ਕੀਤੇ ਜਾਣਗੇ ਤੇ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਅਹੁਦਾ ਸੰਭਾਲਣ ਤੱਕ ਘਰੇਲੂ ਬਿਜਲੀ ਦੇ ਕੁਨੈਕਸ਼ਨ ਨਾ ਕੱਟੇ ਜਾਣ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਅਹੁਦਾ ਸੰਭਾਲਣ ਮਗਰੋਂ ਨਵੇਂ ਹੁਕਮ ਜਾਰੀ ਕਰਨਗੇ, ਉਦੋਂ ਤੱਕ ਕੋਈ ਵੀ ਕੁਨੈਕਸ਼ਨ ਨਾ ਕੱਟਿਆ ਜਾਵੇ। ਬੈਂਸ ਵੱਲੋਂ ਪਾਵਰਕਾਮ ਨੂੰ ਚਿੱਠੀ ਲਿਖ ਕੇ ਬਿਜਲੀ ਕੁਨੈਕਸ਼ਨ ਨਾ ਕੱਟਣ ਦੀਆਂ ਹਦਾਇਤਾਂਜ਼ਿਕਰਯੋਗ ਹੈ ਕਿ ਕੱਲ੍ਹ ਨੂੰ ਮਤਲਬ 16 ਮਾਰਚ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਜਾ ਰਹੇ ਹਨ ਜਿਸ ਦਾ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਰੱਖਿਆ ਗਿਆ ਹੈ। ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ

Related Post