ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ- ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ 'ਚ ਤੰਗ ਨਾ ਕਰੋ

By  Pardeep Singh August 26th 2022 12:42 PM

ਚੰਡੀਗੜ੍ਹ: ਬਠਿੰਡਾ ਜੇਲ 'ਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ਼ ਮਾਮਲਾ ਦਰਜ ਹੋਣ ਕਾਰਨ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ 'ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਬੁੱਢਾ ਨੂੰ ਤੰਗ ਨਾ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਅਸੀਂ ਧਮਕੀਆਂ ਨਹੀਂ ਦੇਵਾਂਗੇ, ਸਗੋਂ ਸਿੱਧੇ ਤੌਰ 'ਤੇ ਕੰਮ ਕਰਾਂਗੇ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹੋ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਦੀ ਅਰਮੇਨੀਆ 'ਚ ਮੌਤ ਤੋਂ ਬਾਅਦ ਲੱਕੀ ਪਟਿਆਲਾ ਅਤੇ ਜੇਲ 'ਚ ਬੰਦ ਸੁਖਪ੍ਰੀਤ ਬੁੱਢਾ ਬੰਬੀਹਾ ਗੈਂਗ ਨੂੰ ਚਲਾ ਰਹੇ ਹਨ। ਫੇਸਬੁੱਕ ਪੋਸਟ ਉੱਤੇ ਲਿਖਿਆ ਹੈ ਕਿ ਪੁਲਿਸ ਅਤੇ ਸਰਕਾਰ ਸਾਡੇ ਲੋਕਾਂ ਨੂੰ ਤੰਗ ਕਰ ਰਹੀ ਹੈ। ਸਾਡੇ ਭਰਾ ਸੁਖਪ੍ਰੀਤ ਬੁੱਢਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮਾੜੀ ਗੱਲ ਹੈ। ਜਿਨ੍ਹਾਂ ਨੇ ਗੰਦ ਪਾਇਆ ਹੈ, ਉਨ੍ਹਾਂ ਨੂੰ ਜਾਇਜ਼ ਠਹਿਰਾਇਆ ਜਾ ਰਿਹਾ ਹੈ। ਇਸ ਦਾ ਨਤੀਜਾ ਬਹੁਤ ਮਾੜਾ ਹੋਵੇਗਾ। ਜੇਕਰ ਪੰਜਾਬ ਪੁਲਿਸ ਵਿੱਚ ਏਨਾ ਹੀ ਜੋਸ਼ ਹੈ ਤਾਂ ਸਿੱਧੂ ਮੂਸੇਵਾਲਾ ਦੇ ਕਾਤਲ ਨੂੰ ਲਿਆਓ। ਇਹ ਵੀ ਪੜ੍ਹੋ:ਫਿਲਪੀਨਜ 'ਚ ਹੋਈ ਗੈਂਗਵਾਰ, ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ -PTC News

Related Post