ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ 'ਚ ਛਾਇਆ ਮਾਤਮ

By  Jashan A November 25th 2018 02:47 PM

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ 'ਚ ਛਾਇਆ ਮਾਤਮ,ਬਠਿੰਡਾ: ਅਕਸਰ ਹੀ ਦੇਖਿਆ ਜਾਂਦਾ ਹੈ ਕਿ ਰੋਜ਼ੀ ਰੋਟੀ ਕਮਾਉਣ ਲਈ ਨੌਜਵਾਨ ਵਿਦੇਸ਼ ਜਾਂਦੇ ਹਨ, ਪਰ ਉਥੇ ਕੁਝ ਅਜਿਹੇ ਹਾਲਾਤਾਂ 'ਚ ਗੁਜ਼ਰਦੇ ਹਨ ਕਿ ਉਹਨਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ। ਅਜਿਹਾ ਹੀ ਇੱਕ ਮਾਮਲਾ ਲਿਬਨਾਨ 'ਚ ਸਾਹਮਣੇ ਆਇਆ ਹੈ। crimeਜਿਥੇ ਇੱਕ ਪੰਜਾਬੀ ਨੌਜਵਾਨ ਦਾ ਕਤਲ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਰੋਜ਼ੀ-ਰੋਟੀ ਲਈ ਲਿਬਲਾਨ ਗਿਆ ਸੀ। ਮ੍ਰਿਤਕ ਦਾ ਨਾਮ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ਨੇੜਲੇ ਪਿੰਡ ਗੁਰੂਸਰ ਜਲਾਲ ਦਾ ਰਹਿਣ ਵਾਲਾ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। murderਕੁਲਦੀਪ ਸਿੰਘ ਸ਼ਾਦੀ-ਸ਼ੁਦਾ ਸੀ ਤੇ ਪਿੱਛੇ ਪਤਨੀ, ਮਾਤਾ-ਪਿਤਾ ਤੋਂ ਇਲਾਵਾ ਸੱਤ ਸਾਲ ਦਾ ਲੜਕਾ ਛੱਡ ਗਿਆ ਹੈ।ਉਸ ਦੇ ਪਿਤਾ ਮੱਖਣ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ। —PTC News

Related Post