ਬਹਿਬਲ ਗੋਲੀ ਕਾਂਡ: ਸੁਮੇਧ ਸਿੰਘ ਸੈਣੀ ਨੂੰ ਛੱਡ ਸਾਰੇ ਨਾਮਜ਼ਦਾਂ ਦੀ ਹੋਈ ਪੇਸ਼ੀ

By  Ravinder Singh July 12th 2022 05:56 PM

ਫ਼ਰੀਦਕੋਟ : ਅੱਜ ਇਥੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਇਸ ਮੌਕੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ਉਤੇ ਅਦਾਲਤ ਵਿੱਚ ਹਾਜ਼ਰ ਸਨ। ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰ ਕੇ ਅੱਜ ਬਹਿਬਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ ਨਹੀਂ ਹੋ ਸਕੀ। ਬਹਿਬਲ ਗੋਲੀ ਕਾਂਡ: ਸੁਮੇਧ ਸਿੰਘ ਸੈਣੀ ਨੂੰ ਛੱਡ ਸਾਰੇ ਨਾਮਜ਼ਦਾਂ ਦੀ ਹੋਈ ਪੇਸ਼ੀਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਤੈਅ ਕੀਤੀ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇਕਸਾਰ ਹੋਣੀ ਹੈ। ਇਸ ਲਈ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਕੋਟਕਪੂਰਾ ਗੋਲੀ ਕਾਂਡ ਬਾਰੇ ਵੀ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਜਾਣ। ਬਹਿਬਲ ਗੋਲੀ ਕਾਂਡ: ਸੁਮੇਧ ਸਿੰਘ ਸੈਣੀ ਨੂੰ ਛੱਡ ਸਾਰੇ ਨਾਮਜ਼ਦਾਂ ਦੀ ਹੋਈ ਪੇਸ਼ੀਜ਼ਿਕਰਯੋਗ ਹੈ ਕਿ 2021 ਮਾਰਚ ਮਹੀਨੇ ਵਿੱਚ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਏ ਸਨ। ਇਸ ਦੌਰਾਨ ਅਦਾਲਤ ਨੇ ਸੁਮੇਧ ਸੈਣੀ ਨੂੰ ਇਕ ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਉਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉਧਰ ਇਸ ਮਾਮਲੇ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਰੁਪਏ ਦੀ ਜ਼ਮਾਨਤ ਉਤੇ ਰਿਹਾਅ ਕਰ ਦਿੱਤਾ ਸੀ। ਬਹਿਬਲ ਗੋਲੀ ਕਾਂਡ: ਸੁਮੇਧ ਸਿੰਘ ਸੈਣੀ ਨੂੰ ਛੱਡ ਸਾਰੇ ਨਾਮਜ਼ਦਾਂ ਦੀ ਹੋਈ ਪੇਸ਼ੀਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਬਹਿਬਲ ਕਲਾਂ ਵਿੱਚ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਦਿੱਤਾ। ਇਸ ਦੇ ਬਾਵਜੂਦ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। 6 ਸਾਲ ਬੀਤ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਕੁਝ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਲਜ਼ਮ ਬਣਾਇਆ ਸੀ ਪਰ ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਹ ਵੀ ਪੜ੍ਹੋ : ਕੱਚੇ ਸਫ਼ਾਈ ਮੁਲਾਜ਼ਮਾਂ ਨੇ ਨਿਗਮ ਦਫ਼ਤਰ ਨੂੰ ਲਾਇਆ ਤਾਲਾ, ਅਧਿਕਾਰੀ ਅੰਦਰ ਡੱਕੇ

Related Post