ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੁਰਸਕਾਰਾਂ ਲਈ ਯੁਵਕ ਸੇਵਾਵਾਂ ਵਿਭਾਗ ਨੇ ਅਰਜ਼ੀਆਂ ਮੰਗੀਆਂ ਹਨ।30 ਨਵੰਬਰ ਤਕ ਨੌਜਵਾਨ ਅਪਲਾਈ ਕਰ ਸਕਦੇ ਹਨ। 46 ਯੁਵਕਾਂ ਨੂੰ 51 ਹਜ਼ਾਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਪਿਛਲੇ ਕਈ ਸਾਲਾਂ ਤੋਂ ਇਹ ਪੁਰਸਕਾਰ ਰੁਕੇ ਹੋਏ ਸੀ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ।