ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ MSP‘ਤੇ ਬਣਾਈ ਕਮੇਟੀ 'ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਕੀਤੀ ਨਿਖੇਧੀ

By  Pardeep Singh July 20th 2022 09:00 AM -- Updated: July 20th 2022 03:09 PM

ਚੰਡੀਗੜ੍ਹ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਹਮੇਸ਼ਾ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੀ ਕਿਸਾਨੀ ਲਈ ਹਮੇਸ਼ਾ ਕਦਮ ਚੁੱਕਦਾ ਰਹੇਗਾ। ਹੁਣ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕੇਂਦਰ ਸਰਕਾਰ ਦੀ MSP‘ਤੇ ਬਣਾਈ ਕਮੇਟੀ 'ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਉੱਤੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਨਿੰਦਾ ਕਰਦਾ ਹਾਂ..ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ..MSP ਸਾਡਾ ਕਨੂੰਨੀ ਅਧਿਕਾਰ ਹੈ..ਕੇਂਦਰ ਨੂੰ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕੇਂਦਰ ਸਰਕਾਰ ਦੀ MSP‘ਤੇ ਬਣਾਈ ਕਮੇਟੀ 'ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਉੱਤੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ  ਪੰਜਾਬ ਦਾ ਕੋਈ ਵੀ ਨੁਮਾਇਨਦਾ msp ਕਮੇਟੀ ਵਿੱਚ ਨਾ ਪਾਉਣਾ ਮੰਦਭਾਗਾ ਹੈ। ਜਿਸ  ਨੇ ਵਾਈਟ ਕ੍ਰਾਂਤੀ ਅਤੇ ਹਰੀ ਕ੍ਰਾਂਤੀ ਵਿੱਚ ਯੋਗਦਾਨ ਪਾਇਆ ਹੋਵੇ ਉਸ ਪੰਜਾਬ ਦਾ ਇਕ ਵੀ ਨੁਮਾਇੰਦਗੀ ਕਮੇਟੀ ਵਿੱਚ ਨਾ ਪਾਉਣਾ ਗ਼ਲਤ ਗੱਲ ਹੈ। ਇਹ ਵੀ ਪੜ੍ਹੋ:ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦਾ ਹਮਲਾ, ਕਿਸਾਨ ਪਰੇਸ਼ਾਨ -PTC News

Related Post