ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ

By  Ravinder Singh July 5th 2022 01:17 PM -- Updated: July 5th 2022 04:36 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਜ਼ਾਰਤ ਦੇ ਵਿਸਥਾਰ ਮਗਰੋਂ ਅੱਜ ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾਣ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਨੂੰ ਮੁਬਾਰਕਾਂ ਦਿੱਤੀ। ਟਵੀਟ ਕਰ ਕੇ ਉਨ੍ਹਾਂ ਨੇ ਲਿਖਿਆ ਕਿ ਵਜ਼ਾਰਤ ਵਿੱਚ ਵਿਸਥਾਰ ਤੋਂ ਬਾਅਦ ਨਵੇਂ ਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ। ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਬਣੇ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਕੁਝ ਹੋਰ ਮੰਤਰੀਆਂ ਦੇ ਮਹਿਕਮਿਆਂ ਵਿੱਚ ਫੇਰਬਦਲ ਕੀਤਾ ਗਿਆ ਹੈ। ਨਵੇਂ ਨਿਯੁਕਤ ਮੰਤਰੀ ਜਲਦ ਹੀ ਆਪਣੇ ਮਹਿਕਮੇ ਸੰਭਾਲਗਣਗੇ। ਜ਼ਿਕਰਯੋਗ ਹੈ ਕਿ ਨਵੇਂ ਮੰਤਰੀਆਂ ਲਈ ਕੱਲ਼੍ਹ ਹੀ ਅਧਿਕਾਰੀਆਂ ਤੇ ਸਹਾਇਕਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਵਾਪਸ ਲੈ ਲਈ ਗਈ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ। ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ1.ਕੈਬਨਿਟ ਮੰਤਰੀ ਅਮਨ ਅਰੋੜਾ: ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਹਾਊਸਿੰਗ ਅਤੇ ਸ਼ਹਿਰੀ ਵਿਕਾਸ। 2. ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ: ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ। 3. ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ: ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ। 4. ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ: ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ। 5.ਕੈਬਨਿਟ ਮੰਤਰੀ ਅਨਮੋਲ ਗਗਨ ਮਾਨ: ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਤੇ ਸ਼ਿਕਾਇਤਾਂ ਦਾ ਨਿਵਾਰਨ। ਇਹ ਵੀ ਪੜ੍ਹੋ : ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਕੋਰਟ ਨੇ ਮੁੜ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ

Related Post