ਭਗਵੰਤ ਮਾਨ ਨੇ ਸਿਰਜਿਆ ਇਤਿਹਾਸ, ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਨੂੰ 17 ਵੇਂ ਮੁੱਖ ਮੰਤਰੀ ਮਿਲੇ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਪਹਿਲੀ ਵਾਰ ਰਾਜਧਾਨੀ ਚੰਡੀਗੜ੍ਹ ਦੇ ਗਵਰਨਰ ਹਾਊਸ ਨਹੀਂ ਬਲਕਿ ਇਕ ਪਿੰਡ 'ਚ ਸਹੁੰ ਚੁੱਕੀ ਹੈ। ਭਗਵੰਤ ਮਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਸਹੁੰ ਚੁੱਕੀ ਹੈ।
ਜ਼ਿਕਰਯੋਗ ਹੈ ਕਿ 2014 MP ਚੋਣਾਂ ਜਿੱਤਣ ਤੋਂ ਬਾਅਦ ਵੀ ਭਗਵੰਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ ਉਤੇ ਨਤਮਸਤਕ ਹੋਏ ਸਨ।