ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ

By  Ravinder Singh March 16th 2022 05:44 PM -- Updated: March 16th 2022 07:21 PM

ਚੰਡੀਗੜ੍ਹ : ਖਟਕੜ ਕਲਾਂ ਵਿੱਚ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ ਸਕੱਤਰੇਤ ਵਿੱਚ ਪੁੱਜੇ ਜਿਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਦੇ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ। ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਇਸ ਤੋਂ ਬਾਅਦ ਉਹ ਅਧਿਕਾਰੀਆਂ ਨੂੰ ਮਿਲੇ। ਏ ਵੇਣੂ ਪ੍ਰਸਾਦ ਨੇ ਭਗਵੰਤ ਮਾਨ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਪਿੱਛੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਇਥੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਹਮਾਇਤੀ ਪੁੱਜੇ ਹੋਏ ਸਨ। ਦੱਸ ਦੇਈਏ ਡਾ. ਇੰਦਰਬੀਰ ਸਿੰਘ ਪ੍ਰੋਟੈਮ ਸਪੀਕਰ ਬਣੇ ਹਨ। ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨਵਿਧਾਨ ਸਭਾ ਦਾ ਪਹਿਲਾਂ 3 ਰੋਜ਼ਾ ਇਜਲਾਸ ਕੱਲ੍ਹ ਤੋਂ 17, 21 ਤੇ 22 ਮਾਰਚ ਨੂੰ ਹੋਏਗਾ। ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨਕੱਲ੍ਹ ਨੂੰ ਭਗਵੰਤ ਸਿੰਘ ਮਾਨ ਵਿਧਾਨ ਸਭਾ ਵਿੱਚ ਸਹੁੰ ਚੁੱਕਣਗੇ ਤੇ ਇਸ ਤੋਂ ਬਾਅਦ ਮਹਿਲਾ ਵਿਧਾਇਕ ਤੇ ਬਾਕੀ ਵਿਧਾਇਕ ਸਹੁੰ ਚੁੱਕਣਗੇ। ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 19 ਮਾਰਚ ਨੂੰ 10 ਮੰਤਰੀ ਸਹੁੰ ਚੁੱਕਣਗੇ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਹੈ ਕਿ ਸਿਰਫ ਚਾਰ ਪੁਰਾਣੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਜਗ੍ਹਾ ਦਿੱਤੀ ਜਾ ਸਕਦੀ ਹੈ। ਅਮਨ ਅਰੋੜਾ, ਕੁਲਤਾਰ ਸੰਧਵਾਂ, ਬਲਜਿੰਦਰ ਕੌਰ ਤੇ ਮੀਤ ਹੇਅਰ ਨੂੰ ਥਾਂ ਮਿਲ ਸਕਦੀ ਹੈ। ਇਸ ਤੋਂ ਇਲਾਵਾ ਛੇ ਨਵੇਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ। ਕੁੰਵਰ ਵਿਜੇ ਪ੍ਰਤਾਪ ਤੇ ਡਾ.ਜੀਵਨਜੋਤ ਦਾ ਨਾਮ ਵੀ ਵਿਚਾਰਿਆ ਜਾ ਰਿਹਾ ਹੈ। ਗੁਰਮੀਤ ਸਿੰਘ ਖੁੱਡੀਆਂ ਤੇ ਲਾਭ ਸਿੰਘ ਉਗੋਕੇ ਦੇ ਨਾਮ ਉਤੇ ਵੀ ਚਰਚਾ ਚੱਲ ਰਹੀ ਹੈ। ਪਟਿਆਲਾ ਜ਼ਿਲ੍ਹੇ ਨੂੰ ਵੀ ਵੱਡੀ ਨੁਮਾਇੰਦਗੀ ਮਿਲ ਸਕਦੀ ਹੈ। ਇਹ ਵੀ ਪੜ੍ਹੋ : ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Related Post