ਕੱਲ੍ਹ ਭਗਵੰਤ ਮਾਨ ਲੋਕ ਸਭਾ ਅਹੁੱਦੇ ਤੋਂ ਦੇਣਗੇ ਅਸਤੀਫ਼ਾ
ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਰੋਡ ਸ਼ੋਅ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ ਗਿਆ। ਇਸ ਮੌਕੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਇਸ ਦੌਰਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮਾਨ ਆਪਣਾ ਅਸਤੀਫਾ ਸੌਂਪ ਦੇਣਗੇ।
ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ 14 ਮਾਰਚ ਯਾਨੀ ਕੱਲ੍ਹ ਨੂੰ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਭਲਕੇ ਵਿਚਾਰ-ਵਟਾਂਦਰਾ ਹੋਣਾ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ।