ਲੈਂਟਰ ਡਿੱਗਣ ਵਾਲੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ, ਜਾਣੋ ਪੂਰਾ ਮਾਮਲਾ

By  Pardeep Singh March 23rd 2022 08:05 PM

ਤਰਨਤਾਰਨ: ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਵੇਂ ਕਮਰਿਆਂ ਲਈ ਪਾਏ ਜਾ ਰਹੇ ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 2ਲੱਖ ਰੁਪਏ ਸੀਐਮ ਫੰਡ ਅਤੇ  2 ਲੱਖ ਰੁਪਏ ਕਿਰਤੀ ਵਿਭਾਗ ਵੱਲੋਂ ਦਿੱਤੇ ਜਾਣਗੇ। ਸੀਐਮ ਨੇ ਡੀਸੀ ਅਤੇ ਐਸਐਸਪੀ ਨੂੰ ਮੁਆਇਨਾ ਕਰਨ ਦੀ ਹਦਾਇਤ ਦਿੱਤੀ ਹੈ। ਦੱਸ ਦੇਈਏ ਬੀਤੇ ਦਿਨ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਵੇਂ ਕਮਰਿਆਂ ਲਈ ਪਾਏ ਜਾ ਰਹੇ ਲੈਂਟਰ ਦੇ ਅਚਾਨਕ ਲੱਕੜ ਦੀ ਬੱਲੀ ਟੁੱਟਣ ਕਾਰਨ ਸੰਤੁਲਨ ਵਿਗੜਨ ਗਿਆ।

ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋ:ਕਿਸਾਨਾਂ ਨਾਲ ਧੱਕੇਸ਼ਾਹੀ ਦੇ ਮੱਦੇਨਜ਼ਰ ਜਲਦੀ ਹੀ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ -PTC News

Related Post