ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਦੀ ਅਵਾਮ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ ਭਾਵੇ ਉਹ ਰਾਜਨੀਤਕ ਲੋਕ ਹਨ ਜਾਂ ਅਫਸਰ ਜਾਂ ਫੇਰ ਕੋਈ ਰਸੂਖਦਾਰ ਲੋਕ ਹਨ। ਉਨ੍ਹਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ ..ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।
ਭਗਵੰਤ ਮਾਨ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਪੰਚਾਇਤੀ ਜ਼ਮੀਨਾਂ ਦੱਬੀਆ ਹੋਈਆ ਹਨ ਉਹ 31 ਮਈ ਤੱਕ ਜ਼ਮੀਨਾਂ ਛੱਡ ਦੇਣ ਨਹੀਂ ਤਾਂ ਪੁਰਾਣੇ ਖਰਚੇ ਅਤੇ ਪਰਚੇ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਐਲਾਨ ਕੀਤਾ ਕਿ ਸੂਬਾ ਸਰਕਾਰ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋਜ਼ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋਜ਼ ਸਥਾਪਤ ਹੋਣ ਨਾਲ ਉਦਯੋਗਪਤੀਆਂ ਨੂੰ ਦਫ਼ਤਰਾਂ ਵਿੱਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਹੋਵੇਗੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ 'ਤੇ ਸਹੂਲਤ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ:ਮੋਹਾਲੀ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ
-PTC News