ਭਗਵੰਤ ਮਾਨ ਦਾ ਵੱਡਾ ਐਲਾਨ, ਡਿਊਟੀ ਦੌਰਾਨ ਕੋਰੋਨਾ ਨਾਲ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ

By  Pardeep Singh May 9th 2022 10:26 AM -- Updated: May 9th 2022 11:15 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਏ ਦਿਨ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਦਿੱਤੀ ਹੈ। ਵਿੱਤ ਵਿਭਾਗ ਵੱਲੋਂ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਬੀਤੀ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸੂਬੇਦਾਰ ਹਰਦੀਪ ਸਿੰਘ ਪਿਛਲੇ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ LAC 'ਤੇ ਦੇਸ਼ ਦੀ ਸੁਰੱਖਿਆ ਵਿਚ ਸੇਵਾ ਨਿਭਾਉਂਦੇ ਸ਼ਹੀਦ ਹੋ ਗਏ ਸਨ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ:ਪ੍ਰਿਅੰਕਾ ਚੋਪੜਾ ਨੇ ਸ਼ੇਅਰ ਕੀਤੀ ਬੇਟੀ ਮਾਲਤੀ ਨਾਲ ਪਹਿਲੀ ਤਸਵੀਰ, ਕਿਹਾ- ਘਰ ਆਈ ਸਾਡੀ "Little Girl" -PTC News

Related Post