ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬਚਨ ਲਈ ਭਾਰਤ ਭੂਸ਼ਣ ਆਸ਼ੂ ਨੇ ਖੜਕਾਇਆ ਅਦਾਲਤ ਦਾ ਬੂਹਾ

By  Jasmeet Singh June 13th 2022 05:35 PM -- Updated: June 13th 2022 05:39 PM

ਮੁਹਾਲੀ, 13 ਜੂਨ: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਭਾਰਤ ਭੂਸ਼ਣ ਆਸ਼ੂ 'ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਮੰਤਰੀ ’ਤੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਗੜਬੜੀ ਦੇ ਦੋਸ਼ ਲਾਏ ਗਏ ਸਨ। ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ ਜਿਸਦੇ ਤਹਿਤ ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਗ੍ਰਿਫਤਾਰੀ ਤੋਂ ਬਚਣ ਲਈ ਆਸ਼ੂ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਵੀ ਦਾਇਰ ਕਰ ਦਿੱਤੀ ਹੈ। ਪਟੀਸ਼ਨ ਵਿੱਚ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਮੰਗਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ 'ਆਪ' ਦੇ ਸਾਬਕਾ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਵੀ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਦੋਵੇਂ ਪਟੀਸ਼ਨਾਂ ਫਿਲਹਾਲ ਹਾਈ ਕੋਰਟ ਦੀ ਰਜਿਸਟਰੀ ਕੋਲ ਵਿਚਾਰ ਅਧੀਨ ਹਨ। ਇਹ ਵੀ ਪੜ੍ਹੋ: ਸਾਧੂ ਸਿੰਘ ਧਰਮਸੋਤ ਤੇ ਡੀਐਫਓ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਾਅਦ ਆਸ਼ੂ ਤੀਜੇ ਮੰਤਰੀ ਹਨ, ਜਿਨ੍ਹਾਂ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਸੀ। ਧਰਮਸੋਤ ਪੁਲਿਸ ਦੀ ਗ੍ਰਿਫਤਾਰੀ 'ਚ ਨੇ ਤੇ ਗਿਲਜੀਆਂ ਨੂੰ ਪੁਲਿਸ ਫੜ ਨਹੀਂ ਪਾਈ ਹੈ। -PTC News

Related Post