ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਨੇ 2 ਹੋਰ ਸ਼ਾਰਪ ਸ਼ੂਟਰਾਂ ਨੂੰ ਲਿਆ ਹਿਰਾਸਤ 'ਚ : ਸੂਤਰ
ਬਠਿੰਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਸੂਤਰਾਂ ਮੁਤਾਬਿਕ ਬਠਿੰਡਾ ਤੋਂ ਕੇਸ਼ਵ ਤੇ ਚੇਤਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕੇਸ਼ਵ 'ਤੇ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਇਲਜ਼ਾਮ ਹੈ। ਸ਼ੂਟਰਾਂ ਨੂੰ ਅੰਮ੍ਰਿਤਸਰ ਤੋਂ ਹਥਿਆਰ ਲਿਆ ਕੇ ਦਿੱਤੇ ਸੀ। ਕਤਲ ਵਾਲੇ ਦਿਨ ਕੇਕੜਾ ਦੇ ਨਾਲ ਹੀ ਕੇਸ਼ਵ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ, ਮੂਸੇਵਾਲੇ ਦੀ ਹੱਤਿਆ ਵਾਲੇ ਦਿਨ ਸੰਦੀਪ ਕੇਕੜਾ ਹਮਲਾਵਰਾਂ ਨੂੰ ਸੂਚਨਾ ਦੇਣ ਤੋਂ ਬਾਅਦ ਮੋਟਰਸਾਈਕਲ ਲੈ ਕੇ ਉਥੋਂ ਨਿਕਲ ਗਿਆ ਸੀ ਜਦੋਂ ਕਿ ਕੇਸ਼ਵ ਉੱਥੇ ਹੀ ਮੌਜੂਦ ਰਿਹਾ। ਸੂਤਰਾਂ ਦੇ ਮੁਤਾਬਿਕ ਕੇਕੜਾ ਨੇ 29 ਮਈ ਨੂੰ ਨਿੱਕੂ ਨਾਲ ਮਿਲ ਕੇ ਕੇਸ਼ਵ ਦੀ ਮੂਸੇਵਾਲਾ ਦੇ ਘਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਰੇਕੀ ਕਰਨ ਵਿੱਚ ਮਦਦ ਕੀਤੀ ਸੀ। ਕੇਸ਼ਵ 'ਤੇ ਕਾਤਲਾਂ ਨੂੰ ਹਥਿਆਰ ਪਹੁੰਚਾਉਣ ਦਾ ਇਲਜ਼ਾਮ ਹੈ। ਪੁਲਿਸ ਨੇ ਉਸ ਦੇ ਸਾਥੀ ਚੇਤਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਹਾਂ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਤਲਕਾਂਡ 'ਚ ਇਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਸ਼ਾਰਪ ਸ਼ੂਟਰ ਸੰਤੋਸ਼ ਯਾਦਵ ਦਾ ਕਰੀਬੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੂਸੇ ਵਾਲਾ ਕਤਲ ਕਾਂਡ 'ਚ ਪੁਲਿਸ ਵੱਲੋਂ ਦੋ ਹੋਰ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚ ਕੇਸ਼ਵ ਅਤੇ ਚੇਤਨ ਨਾਂਅ ਦੇ ਮੁਲਜ਼ਮ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੀ ਸਾਜ਼ਿਸ਼ 'ਚ ਸ਼ਾਮਲ ਸਨ। ਉਕਤ ਮੁਲਜ਼ਮ ਕੇਸ਼ਵ ਦੀ ਮਾਂ ਅਤੇ ਭੈਣ ਨੇ ਰੋਂਦੇ ਹੋਏ ਦੱਸਿਆ ਕਿ ਕੇਸ਼ਵ ਨਾਲ ਕੋਈ ਸਬੰਧ ਨਹੀਂ ਹੈ, ਉਸ ਨੂੰ ਕਾਫੀ ਸਮਾਂ ਪਹਿਲਾਂ ਉਨ੍ਹਾਂ ਨੇ ਘਰੋਂ ਬੇਦਖਲ ਕੀਤਾ ਹੋਇਆ ਹੈ, ਉਨ੍ਹਾਂ ਦੇ ਘਰ ਸਿਰਫ ਮਾਂ-ਧੀ ਹੀ ਰਹਿੰਦੀਆਂ ਹਨ, ਜੇਕਰ ਕੇਸ਼ਵ ਕਿਤੇ ਵੀ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇ, ਸਾਡਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਸਾਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਹੈ। ਪ੍ਰਸ਼ਾਸਨ ਤੋਂ ਸਾਡੀ ਮੰਗ ਹੈ ਕਿ ਸਾਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਦੀਪ ਕੇ ਨਾਮ ਦਾ ਇੱਕ ਗੈਂਗਸਟਰ ਪੁਲਿਸ ਦੇ ਹੱਥੇ ਚੜ੍ਹ ਚੁੱਕਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਕੇਸ਼ਵ ਅਤੇ ਚੇਤਨ ਵੀ ਸਿੱਧੂ ਦੀ ਸੈਲਫੀ ਲੈਣ ਵਾਲੀ ਥਾਂ 'ਤੇ ਮੌਜੂਦ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਦੀਪ ਕੇ ਨਾਮ ਦਾ ਇੱਕ ਗੈਂਗਸਟਰ ਪੁਲਿਸ ਦੇ ਹੱਥੇ ਚੜ੍ਹ ਚੁੱਕਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਕੇਸ਼ਵ ਅਤੇ ਚੇਤਨ ਵੀ ਸਿੱਧੂ ਦੀ ਸੈਲਫੀ ਲੈਣ ਵਾਲੀ ਥਾਂ 'ਤੇ ਮੌਜੂਦ ਸਨ। ਦੱਸਣਯੋਗ ਹੈ ਕਿ ਬੀਤੇ ਦਿਨੀ ਮੂਸੇਵਲਾ ਕਤਲ ਕਾਂਡ ਵਿੱਚ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਪੁਲਿਸ ਨੇ ਪੁਣੇ ਤੋਂ ਕਾਬੂ ਕੀਤਾ ਹੈ। ਉਹ ਅੰਡਰਵਰਲਡ ਡਾਨ ਅਰੁਣ ਗਵਾਲੀ ਗੈਂਗ ਦੇ ਨਾਲ ਸੰਬੰਧ ਰੱਖਦਾ ਹੈ। ਪੁਲਿਸ ਨੇ ਇਸ ਕੇਸ ਵਿੱਚ 8 ਸ਼ਾਰਪ ਸ਼ੂਟਰਸ ਦੀ ਸ਼ਨਾਖਤ ਕੀਤੀ ਹੈ। ਇਹ ਵੀ ਪੜ੍ਹੋ: ਅੰਮ੍ਰਿਤਸਰ: BSF ਨੂੰ ਮਿਲੀ ਵੱਡੀ ਕਾਮਯਾਬੀ, 470 ਗ੍ਰਾਮ ਹੈਰੋਇਨ ਕੀਤੀ ਬਰਾਮਦ ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਇਕ ਹੋਰ ਅਪਡੇਟ ਹੈ ਕਿ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਕਾਫੀ ਸਮਾਂ ਪਹਿਲਾਂ ਸਹੁੰ ਚੁੱਕੀ ਸੀ। ਲੌਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਕਈ ਗੈਂਗਸਟਰਾਂ ਸਾਹਮਣੇ ਸਹੁੰ ਖਾਧੀ ਸੀ। ਇਸ ਦੇ ਨਾਲ ਹੀ ਅੱਜ ਮੂਸੇਵਾਲਾ ਕਤਲਕਾਂਡ- ਪ੍ਰਭਦੀਪ ਪੱਬੀ ਦੀ ਅੱਜ ਕੋਰਟ 'ਚ ਮੁੜ ਪੇਸ਼ੀ ਹੋਏਗੀ। ਪੱਬੀ ਦਾ ਤਿੰਨ ਦਿਨਾ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਭਗੌੜੇ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਮੰਗ ਕੀਤੀ ਸੀ। ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ, 2017 ਵਿੱਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ, ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। -PTC News