ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ, 25 ਮਈ ਨੂੰ ਫਗਵਾੜਾ ਨੈਸ਼ਨਲ ਹਾਈਵੇ ਹੋਵੇਗਾ ਜਾਮ

By  Pardeep Singh May 20th 2022 05:19 PM

ਚੰਡੀਗੜ੍ਹ: ਅੱਜ ਮੋਹਾਲੀ ਵਿੱਚ 16 ਕਿਸਾਨ ਜਥੇਬੰਦੀਆਂ ਵੱਲੋਂ ਅੰਬ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਜਥੇਬੰਦੀਆਂ ਦੇ ਆਗੂਆਂ ਨੇ ਕਈ ਅਹਿਮ ਫੈਸਲੇ ਲਏ ਹਨ।   ਇਸ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ ਨੇ ਕੀਤੀ ਹੈ। ਇਸ ਵਿੱਚ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਘੱਟੋ ਘੱਟ 5000 ਰੁਪਏ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 1500 ਰੁਪਏ ਬਹੁਤ ਘੱਟ ਹੈ ਇਹ ਸਾਨੂੰ ਮਨਜ਼ੂਰ ਨਹੀਂ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ 4000 ਰੁਪਏ ਦੇ ਰਹੀ ਹੈ ਫਿਰ ਪੰਜਾਬ ਸਰਕਾਰ 1500 ਰੁਪਏ ਕਿਉਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ 5000 ਰੁਪਏ ਦੇਣਾ ਚਾਹੀਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰਾਂ ਵਿੱਚ ਅਜੇ ਤੱਕ ਪਾਣੀ ਨਹੀਂ ਛੱਡਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ 10 ਜੂਨ ਤੱਕ ਇੰਤਜ਼ਾਰ ਨਹੀਂ ਹੋਣਾ ਚਾਹੀਦਾ ਹੈ। ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਹਾ ਹੈ ਕਿ 900 ਕਰੋੜ ਰੁਪਏ ਬਕਾਇਆ ਰਾਸ਼ੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਗਵਾੜਾ ਗੰਨਾ ਮਿਲ ਦਾ 76 ਕਰੋੜ ਰੁਪਏ ਬਕਾਇਆ ਖੜ੍ਹਾ ਹੈ  ਜਿਸ ਨੂੰ ਸਰਕਾਰ ਰਿਲੀਜ਼ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ 24 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ ਜੇਕਰ ਰਾਸ਼ੀ 24 ਤੱਕ ਜਾਰੀ ਨਹੀਂ ਹੁੰਦਾ ਤਾਂ 25 ਮਈ ਨੂੰ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਲਖੀਮਪੁਰ ਵਾਲੀ ਘਟਨਾ ਦੇ ਪੀੜਤ ਕਿਸਾਨਾਂ  ਨੂੰ ਮਿਲਣ ਲਈ ਐਸਕੇਐਮ ਦਾ ਇਕ ਵਫਦ 2-3 ਜੂਨ ਨੂੰ ਲਖੀਮਪੁਰ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਵਿੱਚ ਕੋਈ ਦੋਫਾੜ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ  ਪੜ੍ਹੋ:ਪੁਲਿਸ ਨੇ ਚਾਰ ਸ਼ੱਕੀਆਂ ਨੂੰ ਲਿਆ ਹਿਰਾਸਤ, 2 ਕੋਲੋਂ ਹੈਰੋਇਨ ਬਰਾਮਦ , ਲੁਧਿਆਣਾ ਧਮਾਕੇ 'ਚ ਵਰਤੀ ਗਈ ਆਈ.ਈ.ਡੀ -PTC News

Related Post