ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਰਜ ਚੋਪੜਾ ਕਾਮਨਵੈਲਥ ਗੇਮਜ਼ ਤੋਂ ਬਾਹਰ
Commonwealth Games 2022: ਕਾਮਨਵੈਲਥ ਗੇਮਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਖਿਡਾਰੀ ਨੀਰਜ ਚੋਪੜਾ ਨੂੰ ਸੱਟ ਲੱਗਣ ਕਾਰਨ ਕਾਮਨਵੈਲਥ ਗੇਮਜ਼ ਤੋਂ ਬਾਹਰ ਹੋ ਗਏ ਹਨ। ਇਸ ਨਾਲ ਭਾਰਤ ਦੀਆਂ ਤਗਮੇ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਉਨ੍ਹਾਂ ਨੇ ਇਸ ਬਾਰੇ ਆਈਓਏ ਸਕੱਤਰ ਰਾਜੀਵ ਮਹਿਤਾ ਨੂੰ ਸੂਚਿਤ ਕਰ ਦਿੱਤਾ ਹੈ। ਨੀਰਜ ਨੂੰ 20 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਹਾਲ ਹੀ 'ਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਨੂੰ ਇਤਿਹਾਸਕ ਸਿਲਵਰ ਮੈਡਲ ਦਿਵਾਇਆ ਸੀ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਦਾ ਇਹ ਪਹਿਲਾ ਸਿਲਵਰ ਮੈਡਲ ਸੀ। ਉਹ ਭਾਵੇਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਣ ਤੋਂ ਖੁੰਝ ਗਿਆ ਹੋਵੇ ਅਤੇ ਚਾਂਦੀ ਦਾ ਤਗਮਾ ਜਿੱਤ ਗਿਆ ਹੋਵੇ ਪਰ ਉਸ ਕੋਲ ਬਰਮਿੰਘਮ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਮਗਾ ਜਿੱਤਣ ਦਾ ਮੌਕਾ ਸੀ ਪਰ ਹੁਣ ਨੀਰਜ ਚੋਪੜਾ ਨੂੰ ਸੱਟ ਲੱਗਣ ਕਾਰਨ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ ਹੋ ਗਏ ਹਨ। ਦੱਸ ਦੇਈਏ ਕਿ 22ਵੀ ਰਾਸ਼ਟਰਮੰਡਲ ਖੇਡਾਂ 28 ਜੁਲਾਈ 2022 ਤੋਂ ਹੋਣ ਜਾ ਰਹੀਆਂ ਹਨ। ਇਹ ਵੀ ਪੜ੍ਹੋ: ਜਲੰਧਰ: ਨਗਰ ਨਿਗਮ ਹੈੱਡਕੁਆਰਟਰ ਦੀ ਬੇਸਮੈਂਟ 'ਚ ਮੁਲਾਜ਼ਮ ਦੀ ਹੋਈ ਸ਼ੱਕੀ ਮੌਤ' ਨੀਰਜ ਭਾਰਤ ਦੀਆਂ ਸਭ ਤੋਂ ਵੱਡੀਆਂ ਉਮੀਦਾਂ 'ਚੋਂ ਇਕ ਹਨ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ 'ਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਕਾਮਨਵੈਲਥ ਗੇਮਜ਼ 'ਚ ਆਪਣਾ ਬੈਸਟ ਦੇਣ ਦੀ ਗੱਲ ਕਹੀ ਸੀ ਪਰ ਹੁਣ ਉਨ੍ਹਾਂ ਦੀ ਸੱਟ ਦੀ ਖਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। -PTC News