ਪੰਜਾਬ 'ਚ ਵੱਡੇ ਦਿੱਗਜ ਕਰਨਗੇ ਪ੍ਰਚਾਰ, ਪ੍ਰਿਅੰਕਾ ਗਾਂਧੀ ਪਹਿਲੀ ਵਾਰ ਕਰੇਗੀ ਚੋਣ ਪ੍ਰਚਾਰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਉੱਥੇ ਹੀ ਰਾਜਨੀਤੀ ਦੇ ਵੱਡੇ ਥੰਮ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਪੰਜਾਬ ਵਿੱਚ ਪ੍ਰਿਅੰਕਾ ਗਾਂਧੀ ਅਤੇ ਅਮਿਤ ਸ਼ਾਹ ਅੱਜ ਚੋਣ ਪ੍ਰਚਾਰ ਕਰਨਗੇ। ਪ੍ਰਿਅੰਕਾ ਗਾਂਧੀ ਪਹਿਲੀ ਵਾਰੀ ਕਰੇਗੀ ਪ੍ਰਚਾਰ ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ ਦੀ ਪਹਿਲੀ ਮੀਟਿੰਗ ਕੋਟਕਪੁਰਾ ਵਿੱਚ ਹੋਵੇਗੀ। ਇਸ ਤੋਂ ਬਾਅਦ ਪ੍ਰਿਅੰਕਾ ਧੂਰੀ ਜਾਵੇਗੀ ਅਤੇ ਫਿਰ ਡੇਰਾਬਸੀ ਵਿੱਚ ਵੋਟਰਾਂ ਨੂੰ ਸੰਬੋਧਨ ਕਰੇਗੀ। ਕਾਂਗਰਸ ਵੱਲੋਂ ਰਾਹੁਲ ਗਾਂਧੀ ਦੋ ਵਾਰ ਪੰਜਾਬ ਆ ਚੁੱਕੇ ਹਨ ਪਰ ਇਨ੍ਹਾਂ ਚੋਣਾਂ ਵਿੱਚ ਪ੍ਰਿਅੰਕਾ ਗਾਂਧੀ ਪਹਿਲੀ ਵਾਰ ਆ ਰਹੀ ਹੈ। ਪ੍ਰਿਅੰਕਾ ਗਾਂਧੀ ਵੱਲੋਂ ਵੋਟਰਾਂ ਨਾਲ ਖਾਸ ਗੱਲਬਾਤ ਕੀਤੀ ਜਾਵੇਗੀ।ਅਮਿਤ ਸ਼ਾਹ ਕਰਨਗੇ ਪ੍ਰਚਾਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਭਾਵ ਅੱਜ ਲੁਧਿਆਣਾ, ਫਿਰ ਪਟਿਆਲਾ ਅਤੇ ਸ਼ਾਮ ਨੂੰ ਅੰਮ੍ਰਿਤਸਰ ਪਹੁੰਚਣਗੇ। ਅਮਿਤ ਸ਼ਾਹ ਵੱਲੋਂ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ। ਪੀਐਮ ਮੋਦੀ 14 ਫਰਵਰੀ ਨੂੰ ਕਰਨਗੇ ਪ੍ਰਚਾਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 14 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਮੋਦੀ 16 ਨੂੰ ਪਠਾਨਕੋਟ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਵੋਟਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਅਰਵਿੰਦ ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਅਗਲੇ 7 ਦਿਨਾਂ ਤੱਕ ਪੰਜਾਬ ਵਿੱਚ ਰਹਿਣਗੇ। ਇਹ ਵੀ ਪੜ੍ਹੋ:ਉੱਤਰਾਖੰਡ 'ਚ 14 ਫਰਵਰੀ ਨੂੰ ਪੈਣਗੀਆਂ ਵੋਟਾਂ, ਜਾਣੋ ਪੂਰੀ ਡਿਟੇਲ -PTC News