ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੀ ਕਾਰਵਾਈ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ

By  Pardeep Singh February 4th 2022 01:40 PM -- Updated: February 4th 2022 01:50 PM

ਅੰਮ੍ਰਿਤਸਰ: ਈਸਾਈ ਭਾਈਚਾਰੇ ਅਤੇ ਦਲਿਤ ਭਾਈਚਾਰੇ ਦੇ ਆਗੂਆਂ ਅਤੇ ਵਰਕਰ ਵੱਡੀ ਗਿਣਤੀ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ  ਹੋ ਗਏ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਈਸਾਈ ਭਾਈਚਾਰੇ ਅਤੇ ਦਲਿਤ ਭਾਈਚਾਰੇ ਨੂੰ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਪਾਸੇ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਗਿਣਤੀਆਂ ਉੱਤੇ ਹੋ ਰਹੇ ਅੱਤਿਆਚਾਰਾਂ ਤੋਂ ਅਸੀਂ ਭਲੀਭਾਂਤ ਜਾਣੂ ਹਾਂ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਈਡੀ ਵੱਲੋਂ ਚੰਨੀ ਦੇ ਭੁਪਿੰਦਰ ਸਿੰਘ ਹਨੀ ਉੱਤੇ ਵੱਡੀ ਕਾਰਵਾਈ ਕੀਤੀ ਹੈ ਉੱਥੇ ਹੀ ਚੰਨੀ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪੰਜਾਬ ਦੀ ਲੁੱਟ ਕੀਤੀ ਗਈ ਹੈ। ਉਨ੍ਹਾਂ ਨੇ ਕਾਂਗਰਸ ਸਰਕਾਰ ਉੱਤੇ ਨਿਸ਼ਾਨੇ ਸਾਧੇ ਕਿਹਾ ਹੈ ਕਿ ਚੰਨੀ ਆਪਣੇ ਆਪ ਨੂੰ ਗਰੀਬ ਕਹਾਉਂਦਾ ਸੀ ਪਰ ਇਸ ਬਾਰੇ ਲੋਕਾਂ ਨੂੰ ਪਤਾ ਹੀ ਲੱਗ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਕਿੰਨੇ ਕਰੋੜ ਰੁਪਏ ਬਰਾਮਦ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਉੱਤੇ ਸ਼ਬਦੀ ਵਾਰ ਕਰਦੇ ਕਿਹਾ ਹੈ ਕਿ ਸਿੱਧੂ ਨੇ ਹਿੰਦੂ ਚਿਹਰਾ ਸੀਐਮ ਦੇ ਖਿਲਾਫ ਜੋ ਕਿਹਾ ਹੈ ਉਹ ਮੰਦਭਾਗਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਨੀਲ ਜਾਖੜ ਸਤਿਕਾਰਯੋਗ ਹਨ ਪਰ ਉਨ੍ਹਾਂ ਬਾਰੇ ਅਜਿਹੀ ਟਿੱਪਣੀ ਕਰਨੀ ਸਿੱਧੂ ਬਾਰੇ ਮਾੜੀ ਗੱਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਦੀ ਵੱਡੀ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀ ਮੰਡੀ ਦਾ ਜਾ ਕੇ ਹਾਲ ਵੇਖੋ।ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਦੇ ਪੰਜਾਬ ਮਾਡਲ ਤੋਂ ਅਸੀਂ ਸਾਰੇ ਭਲੀਭਾਂਤ ਜਾਣੂ ਹਾਂ। ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੱਧੂ ਉੱਤੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਹੈ ਕਿ ਕਾਂਗਰਸ ਨੇ ਇਸ ਨੂੰ ਸੀਐਮ ਚਿਹਰਾ ਨਾ ਐਲਾਨਿਆ ਤਾਂ ਇਮਰਾਨ ਖਾਨ ਇਸ ਨੂੰ ਜਰੂਰ ਸੀਐਮ ਦਾ ਚਿਹਰਾ ਐਲਾਨ ਕਰ ਦੇਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੀ ਵੱਡੀ ਜਿੱਤ ਹੋਵੇਗੀ। ਇਹ ਵੀ ਪੜ੍ਹੋ:ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ -PTC News

Related Post