ਚੌਧਰੀ ਦੇਵੀ ਲਾਲ ਦੀ 109ਵੀਂ ਜੈਯੰਤੀ ਮੌਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

By  Pardeep Singh September 25th 2022 03:27 PM -- Updated: September 25th 2022 03:31 PM

ਫਤੇਹਾਬਾਦ:  ਫਤੇਹਾਬਾਦ ਵਿੱਚ ਚੌਧਰੀ ਦੇਵੀ ਲਾਲ ਦੀ 109ਵੀਂ ਜੈਯੰਤੀ ਮਨਾਈ ਜਾ ਰਹੀ ਹੈ। ਇਸ ਜੈਯੰਤੀ ਨੂੰ ਮਨਾਉਣ ਲਈ ਦੇਸ਼ ਦੇ ਵੱਡੇ ਲੀਡਰ ਇੱਕਠੇ ਹੋਏ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹਾਰਾਸ਼ਟਰ ਦੇ ਸਾਬਕਾ ਸੀਐਮ ਸ਼ਰਦ ਪੰਵਾਰ, ਜੇਡੀਯੂ ਆਗੂ ਕੇਸੀ ਤਿਆਗੀ ਅਤੇ ਕਾਮਰੇਡ ਆਗੂ ਸੀਤਾ ਰਾਮ ਯੇਚੁਰੀ, ਰਾਸ਼ਟਰੀ ਜਨ ਲੋਕ ਪਾਰਟੀ ਦੇ ਆਗੂ ਸ਼ੇਰ ਸਿੰਘ ਰਾਣਾ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ ਹੈ।  ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਚੌਧਰੀ ਦੇਵੀ ਲਾਲ ਦੇ ਵੱਡਮੁੱਲੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੌਧਰੀ ਦੇਵੀ ਲਾਲ ਦੇ ਸੰਘਰਸ਼ ਤੋਂ ਦੇਸ਼ ਦਾ ਹਰ ਇਕ ਨਾਗਰਿਕ ਜਾਣੂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੌਧਰੀ ਦੇਵੀ ਲਾਲ ਦੀ ਜੈਯੰਤੀ ਮੌਕੇ ਜਿਹੜੀਆ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਹੈ ਇਹ ਸਾਰੇ ਲੋਕ ਜਮੀਨ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੀ ਸਮੁੱਚੀ ਲੀਡਰਸ਼ਿਪ ਇੱਥੇ ਬੈਠੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਹਰਿਆਣਾ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿਹਾਰ ਅਤੇ ਪੰਜਾਬ ਦਾ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅਤੇ ਮਜ਼ਦੂਰ ਨੂੰ ਇਕ ਝੰਡੇ ਹੇਠ ਇੱਕਠਾ ਹੋ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕਾਂ ਨਾਲ ਧੋਖਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਕਿਸਾਨਾਂ ਦੇ ਝੰਡਾ ਬੁਲੰਦ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੱਚੇ ਭਰਾ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਤੋਂ ਬਾਅਦ ਚਾਰ ਵੱਡੇ ਕਿਸਾਨ ਆਗੂ ਦੇਵੀ ਲਾਲ, ਪ੍ਰਕਾਸ਼ ਸਿੰਘ ਬਾਦਲ, ਚੌਧਰੀ ਚਰਨ ਸਿੰਘ ਅਤੇ ਸ਼ਰਦ ਪਵਾਰ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜੋ ਪੈਨਸ਼ਨ ਅੱਜ ਲੋਕਾਂ ਨੂੰ ਮਿਲ ਰਹੀ ਹੈ ਅਤੇ ਪਿੰਡਾਂ ਦੀਆਂ ਮੰਡੀਆਂ ਇਨੈਲੋ ਦੀ ਬਦੌਲਤ ਹਨ। ਪੰਜਾਬ ਵਿੱਚ ਮੰਡੀਆਂ ਵਿੱਚ ਖਰੀਦੀ ਜਾ ਰਹੀ ਫਸਲ ਅਤੇ ਪੰਜਾਬ ਵਿੱਚ ਸਹੂਲਤਾਂ ਸਭ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਚੌਧਰੀ ਦੇਵੀ ਲਾਲ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਇਹ ਵੀ ਪੜ੍ਹੋ:ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ : ਭਗਵੰਤ ਮਾਨ -PTC News

Related Post