ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਡਰੱਗਜ਼ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਪਿਛਲੇ ਹਫ਼ਤੇ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਕਿ ਮੁਹਾਲੀ ਕੋਰਟ 'ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ। ਮਜੀਠੀਆ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਹੈ। ਉਹ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਬਿਕਰਮ ਮਜੀਠੀਆ ਨੇ SC 'ਚ ਦਲੀਲ ਦਿੱਤੀ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਪਰਿਵਾਰਿਕ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਚੋਣਾਂ ਕਾਰਨ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਮਜੀਠੀਆ ਨੇ ਨਵਜੋਤ ਸਿੱਧੂ, ਸਾਬਕਾ ਸੀਐਮ ਚਰਨਜੀਤ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਬਿਆਨ ਵੀ ਲਾਏ ਹਨ।
ਇਹ ਵੀ ਪੜ੍ਹੋ : ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਖਾਰਜ, ਸੰਸਦ ਭੰਗ
ਜ਼ਿਕਰਯੋਗ ਹੈ ਕਿ ਡਰੱਗ ਮਾਮਲੇ 'ਮਾਮਲੇ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬਰਾਂਚ ਵੱਲੋਂ ਕਈ ਘੰਟੇ ਪੁੱਛਗਿਛ ਵੀ ਕੀਤੀ ਗਈ ਸੀ।