ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ 'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਦੀ ਕਾਰਵਾਈ ਅੱਜ ਸਵਾਲ ਜਵਾਬ ਨਾਲ ਸ਼ੁਰੂ ਹੋਈ ਹੈ। ਇਸ ਦੇ ਚਲਦੇ ਅੱਜ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ। ਵਿੱਤੀ ਸਾਲ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ 'ਤੇ ਬਹਿਸ 'ਚ ਉੱਠੇ ਸੁਆਲਾਂ ਦੇ ਜੁਆਬ ਦੇਣਗੇ। Click here for latest updates on twitter. [caption id="attachment_479419" align="aligncenter"] ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ 'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਕੀਤੀ ਮੰਗ[/caption] ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚਬੋਲਦੇ ਹੋਏ ਕਿਹਾ ਕਿ ਨੌਦੀਪ ਕੌਰ 'ਤੇ ਜੇਲ੍ਹ 'ਚ ਅਣਮਨੁੱਖੀ ਵਤੀਰਾ ਵਰਤਦਿਆਂ ਤਸ਼ੱਦਦ ਹੋਇਆ ਹੈ। ਜਿਸ ਕਰਕੇ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚ ਮਜ਼ਦੂਰ ਆਗੂ ਨੌਦੀਪ ਕੌਰ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਸਦ 'ਤੇ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆਨੇ ਦਿਲੀ ਸਰਕਾਰ 'ਤੇ ਵੀ ਸਵਾਲ ਚੁੱਕੇ ਹਨ। [caption id="attachment_479415" align="aligncenter"] 18 मार्च तक चलेगा हरियाणा विधानसभा का बजट सत्र, 12 को मुख्यमंत्री पेश करेंगे बजट[/caption] ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆਨੇ ਨੌਦੀਪ ਕੌਰ ਸਣੇ ਹੋਰਨਾਂ ਕਿਸਾਨਾਂ 'ਤੇ ਹੋਏ ਪੁਲਿਸ ਤਸ਼ੱਦਦ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੋਰਨਾਂ ਨਾਲ ਹੋਏ ਭਾਰੀ ਤਸ਼ੱਦਦ ਖ਼ਿਲਾਫ਼, ਜੋ ਹਰਿਆਣਾ ਸਰਕਾਰ ਤੇ ਦਿੱਲੀ ਸਰਕਾਰ ਨੇ ਤਿਹਾੜ ਜੇਲ੍ਹ 'ਚ ਕੀਤਾ, ਉਸ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆਂਦਾ ਜਾਵੇ। [caption id="attachment_479421" align="aligncenter"] ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ 'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਕੀਤੀ ਮੰਗ[/caption] ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਪਾਰਟੀ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਜਮਾਨਤ ਨਹੀਂ ਹੋਣ ਦੇ ਰਹੀ। ਆਪ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੂੰ ਸਮਾਂ ਦੇਣ 'ਤੇ ਕੁਲਤਾਰ ਸੰਧਵਾ ਨੇ ਵਿਰੋਧ ਕੀਤਾ ਹੈ। ਸੰਧਵਾ ਨੇ ਕਿਹਾ ਸੁਖਪਾਲ ਖਹਿਰਾ ਪਾਰਟੀ ਵਿਚ ਨਹੀਂ ਹਨ। ਸਪੀਕਰ ਨੇ ਕਿਹਾ ਕਿ ਪਾਰਟੀ ‘ਚ ਹੋਣਾ ਜਰੂਰੀ ਨਹੀਂ ਹਾਊਸ ਦਾ ਮੈਂਬਰ ਹੋਣਾ ਜਰੂਰੀ ਹੈ। ਜਿਸ ਤੋਂ ਬਾਅਦ ਹਰਪਾਲ ਚੀਮਾ ਅਤੇ ਸੁਖਪਾਲ ਖਹਿਰਾ ਵਿਚਕਾਰ ਵਿਧਾਨ ਸਭਾ 'ਚ ਸ਼ਬਦੀ ਜੰਗ ਹੋਈ ਹੈ। -PTCNews