ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰ ਜਫਰਵਾਲ ਦੇ ਪਰਿਵਾਰ ਨਾਲ ਦੁੱਖ ਜ਼ਾਹਿਰ

By  Ravinder Singh September 4th 2022 06:33 PM

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਰਤਨ ਸਿੰਘ ਜਫਰਵਾਲ ਸਾਬਕਾ ਧਰਮ ਪ੍ਰਚਾਰਕ ਕਮੇਟੀ ਮੈਂਬਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ। ਪਿਛਲੇ ਦਿਨੀਂ ਜਥੇਦਾਰ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਲਵਲੀਨ ਹੋ ਗਏ। ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰ ਜਫਰਵਾਲ ਦੇ ਪਰਿਵਾਰ ਨਾਲ ਦੁੱਖ ਜ਼ਾਹਿਰਇਸ ਮੌਕੇ ਜੱਥੇਦਾਰ ਰਤਨ ਸਿੰਘ ਜਫ਼ਰਵਾਲ ਦੇ ਗ੍ਰਹਿ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਤੇ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਪਰਿਵਾਰ ਨਾਲ ਅਫ਼ਸੋਸ ਕਰਦਿਆ ਹੋਇਆ ਦੁੱਖ ਸਾਂਝਾ ਕੀਤਾ। ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰ ਜਫਰਵਾਲ ਦੇ ਪਰਿਵਾਰ ਨਾਲ ਦੁੱਖ ਜ਼ਾਹਿਰਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਰਤਨ ਸਿੰਘ ਜਫਰਵਾਲ ਆਪਣੀ ਸਾਰੀ ਜ਼ਿੰਦਗੀ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਰਹੇ ਉਨ੍ਹਾਂ ਨੇ ਅਕਾਲੀ ਦਲ ਵਾਸਤੇ ਦਿਨ ਰਾਤ ਕੰਮ ਕੀਤਾ ਤੇ ਉਨ੍ਹਾਂ ਦੇ ਜਾਣ ਦਾ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਉੱਥੇ ਹੀ ਅਕਾਲੀ ਦਲ ਤੇ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। -PTC News ਇਹ ਵੀ ਪੜ੍ਹੋ : ਸਰਕਾਰੀ ਫਾਈਲ ਕਵਰ ਰਾਹੀਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ: ਮੀਤ ਹੇਅਰ

Related Post