ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਪਹੁੰਚੇ ਸੁਪਰੀਮ ਕੋਰਟ

By  Pardeep Singh March 29th 2022 08:20 AM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ 'ਚ ਸੁਪਰੀਮ ਕੋਰਟ ਪਹੁੰਚੇ ਹਨ। ਉਨ੍ਹਾਂ ਨੇ ਪਟੀਸ਼ਨ ਮਾਮਲਾ ਰੱਦ ਕਰਨ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਫਿਲਹਾਲ ਪਟਿਆਲਾ ਜੇਲ ਵਿੱਚ ਬੰਦ ਹਨ। ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ ਅਤੇ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਫਿਰ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ  ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।  ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਸੀ ਪਰ ਉਹ ਰੱਦ ਹੋ ਗਈ ਸੀ। ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ ਇਹ ਵੀ ਪੜ੍ਹੋ:Petrol-Diesel Prices: ਅੱਜ ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ -PTC News

Related Post