ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜਿਆ

By  Pardeep Singh March 8th 2022 12:33 PM

ਚੰਡੀਗੜ੍ਹ: ਡਰੱਗ ਮਾਮਲੇ 'ਚ ਪਟਿਆਲਾ ਜੇਲ 'ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖਤਮ ਹੋ ਗਈ। ਇਸ ਲਈ ਉਨ੍ਹਾਂ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਮੁਹਾਲੀ ਅਦਾਲਤ ਨੇ  ਬਿਕਰਮ ਸਿੰਘ ਮਜੀਠੀਆ ਨੂੰ  22 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਕਹਿਣਾ ਹੈ ਕਿ ਕਾਂਗਰਸ ਸ਼ੁਰੂ ਤੋਂ ਚਾਹੁੰਦੀ ਸੀ ਕਿ ਮੈਂ ਚੋਣ ਨਾ ਲੜ੍ਹ ਸਕਾਂ। ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਹਮੇਸ਼ਾ ਚੜ੍ਹਦੀ ਕਲਾ 'ਚ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ ਅਤੇ ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ। ਉਨ੍ਹਾਂ ਨੇ ਪੰਜਾਬ ਦੇ ਐਗਜ਼ਿਟ ਪੋਲ ਉੱਤੇ ਕਿਹਾ ਹੈ ਕਿ  ਇਹ ਤਾਂ ਆਮ ਆਦਮੀ ਪਾਰਟੀ ਨੂੰ ਫਿਕਰ ਕਰਨਾ ਚਾਹੀਦਾ ਹੈ। ਪਿਛਲੀ ਵਾਰ ਆਮ ਆਦਮੀ ਪਾਰਟੀ ਨੂੰ 100 ਸੀਟਾਂ ਐਗਜ਼ਿਟ ਪੋਲ 'ਚ ਮਿਲ ਰਹੀਆਂ ਸੀ ਉਦੋਂ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ 20 ਸੀਟਾਂ ਹੀ ਮਿਲੀਆਂ ਸੀ। ਇਸ ਵਾਰ ਇਨ੍ਹਾਂ ਨੂੰ 50 ਸੀਟਾਂ ਦੇ ਰਹੇ ਹਨ ਕਿਤੇ ਇਸ ਵਾਰ ਆਮ ਆਦਮੀ ਪਾਰਟੀ 10 ਤੇ ਨਾ ਰਹਿ ਜਾਣ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਨੂੰ ਪਈ ਠੱਲ, ਪਿਛਲੇ 24 ਘੰਟਿਆਂ 'ਚ 3,993 ਨਵੇਂ ਮਾਮਲੇ, 108 ਮੌਤਾਂ -PTC News

Related Post