ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਹੋਣਗੇ ਉਮੀਦਵਾਰ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਬਿਕਰਮ ਸਿੰਘ ਮਜੀਠੀਆ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਆਪਣੇ ਹਲਕਾ ਮਜੀਠਾ ਤੋਂ ਵੀ ਚੋਣ ਲੜਨਗੇ।
ਦੱਸ ਦੇਈਏ ਕਿ ਬਿਕਰਮ ਮਜੀਠੀਆ 2007 ਤੋਂ ਮਜੀਠਾ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ ਅਤੇ ਲਗਾਤਾਰ ਤਿੰਨੋਂ ਚੋਣਾਂ ਜਿੱਤ ਚੁੱਕੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੰਬੀ ਹਲਕੇ ਤੋਂ ਪਰਕਾਸ਼ ਸਿੰਘ ਬਾਦਲ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਹੁਤ ਮਿਹਨਤੀ ਹਨ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਬਾਬਾ ਬਕਾਲਾ ਰਣਜੀਤ ਸਿੰਘ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਘਰ ਵਾਪਸੀ ਹੋਈ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਬਾਬਾ ਬਕਾਲਾ ਹਲਕੇ ਤੋਂ ਹਜ਼ਾਰਾਂ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕਿਹਾ ਪਰਕਾਸ਼ ਸਿੰਘ ਬਾਦਲ ਵੀ ਚੋਣ ਪ੍ਰਚਾਰ ਕਰਨਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਚੋਣਾਂ ਲੜਨਗੇ।