ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ
Pardeep Singh
February 21st 2022 01:09 PM
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਦਿੱਤੇ ਬਿਆਨ ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਅਕਾਲੀ-ਬਸਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ, ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ। ਇੱਥੇ ਗ਼ਰੀਬ ਲੋਕ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦਾ ਅੰਮ੍ਰਿਤਸਰ ਵਿੱਚ ਪੋਲਿੰਗ ਸਟੇਸ਼ਨ 'ਤੇ ਅਚਾਨਕ ਸਾਹਮਣਾ ਹੋ ਗਿਆ। ਦੋਵਾਂ ਵਿੱਚ ਅੰਮ੍ਰਿਤਸਰ ਪੂਰਬੀ ਤੋਂ ਸਖਤ ਮੁਕਾਬਲਾ ਚਲ ਰਿਹਾ ਹੈ। ਜਦੋਂ ਉਨ੍ਹਾਂ ਦਾ ਸਾਹਮਣਾ ਪੋਲਿੰਗ ਸਟੇਸ਼ਨ 'ਤੇ ਹੋਇਆ ਅਤੇ ਇਕ ਦੂਜੇ ਨੂੰ ਫਤਿਹ ਬੁਲਾਉਂਦੇ ਹਨ। ਇਹ ਵੀ ਪੜ੍ਹੋ:ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਪੰਜਾਬੀ ਪੜ੍ਹੋ ਤੇ ਪੰਜਾਬੀ ਬੋਲੋ -PTC News