ਚੰਡੀਗੜ੍ਹ: ਬੀਜੇਪੀ ਆਗੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿੱਚ ਬੀਜੇਪੀ ਖਿਲਾਫ਼ ਇਤਰਾਜਯੋਗ ਭਾਸ਼ਾ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਬੀਜੇਪੀ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਰਾਘਵ ਚੱਢਾ ਨੂੰ ਕਿਹਾ ਹੈ ਕਿ ਉਹ ਤਿੰਨ ਦਿਨ ਵਿੱਚ ਜਨਤਕ ਤੌਰ ਉੱਤੇ ਮੁਆਫੀ ਮੰਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁਆਫੀ ਨਾ ਮੰਗਣ ਉੱਤੇ ਕੇਸ ਦਰਜ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਕੱਲ ਦਿੱਲੀ ਦੇ ਵਿੱਚ ਰਾਘਵ ਵੱਡਾ ਵੱਲੋ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਇਸ ਦੌਰਾਨ ਬੀਜੇਪੀ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਇਸ ਤੋਂ ਬਾਅਦ ਬੀਜੇਪੀ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ। ਇਹ ਵੀ ਪੜ੍ਹੋ:CM ਭਗਵੰਤ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਬੋਨਸ ਅਤੇ MSP ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਭਰੋਸਾ -PTC News