Punjab Assembly Elections 2022:ਅਬੋਹਰ 'ਚ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖ਼ੂਨੀ ਝੜਪ

By  Pardeep Singh February 20th 2022 08:03 AM -- Updated: February 20th 2022 08:10 AM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਬੋਹਰ ਵਿਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਪੰਜਾਬ ਚੋਣ ਕਮਿਸ਼ਨ ਵੱਲੋਂ ਵੋਟਾਂ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆ ਗਈਆ ਸਨ। ਪੰਜਾਬ ਵਿੱਚ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਕੇ ਸ਼ਾਮ 6 ਵਜੇ ਤਕ ਖਤਮ ਹੋਵੇਗੀ। ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਹੈ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ।  ਅਬੋਹਰ 'ਚ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖ਼ੂਨੀ ਝੜਪ ਇਹ ਵੀ ਪੜ੍ਹੋ:Punjab Assembly Elections 2022: ਕਾਂਗਰਸੀ ਸੰਜੇ ਸਾਹਨੀ ਦੇ ਘਰ ਐਕਸਾਈਜ਼ ਵਿਭਾਗ ਵੱਲੋਂ ਛਾਪੇਮਾਰੀ -PTC News

Related Post