ਬੋਰੀ 'ਚ ਹੱਥ-ਪੈਰ ਬਨ੍ਹੀ ਲਾਸ਼ ਬਰਾਮਦ, ਕੀੜੇ ਪੈਣ ਕਰਕੇ ਨਹੀਂ ਹੋ ਸਕੀ ਸ਼ਨਾਖ਼ਤ

By  Jasmeet Singh June 25th 2022 08:09 AM

ਲੁਧਿਆਣਾ, 25 ਜੂਨ: ਘਟਨਾ ਬੀਤੇ ਦਿਨ ਦੀ ਹੈ ਜਦੋਂ ਬੋਰੀ 'ਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਮਾਮਲਾ ਪਿੰਡ ਜੋਧੇਵਾਲ ਦਾ ਦੱਸਿਆ ਜਾ ਰਿਹਾ ਹੈ। ਬੋਰੀ 'ਚ ਬੰਦ ਇਹ ਲਾਸ਼ ਝਾੜੀਆਂ 'ਚੋਂ ਮਿਲੀ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਬੋਰੀ ਵਿੱਚੋਂ ਬਦਬੂ ਆਉਣ ਲੱਗੀ ਅਤੇ ਰਾਹਗੀਰਾਂ ਦਾ ਉਥੋਂ ਨਿਕਲਣਾ ਮੁਸ਼ਕਲ ਹੋ ਗਿਆ। ਉਨ੍ਹਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਅਪਡੇਟ, ਹਥਿਆਰਾਂ ਦੀ ਸਪਲਾਈ ਕਰਨ ਵਾਲਾ ਪਟਿਆਲਾ ਦਾ ਕੱਬਡੀ ਖਿਡਾਰੀ ਜਸਕਰਨ ਸਿੰਘ ਗ੍ਰਿਫ਼ਤਾਰ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਦੇ ਉੱਚ-ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਦੋਂ ਪੁਲੀਸ ਨੇ ਬੋਰੀ ਖੋਲ੍ਹੀ ਤਾਂ ਲਾਸ਼ ਦੀ ਹਾਲਤ ਬਹੁਤ ਖਰਾਬ ਸੀ ਅਤੇ ਸਰੀਰ 'ਚ ਕੀੜੇ ਪੈ ਚੁੱਕੇ ਸਨ। ਲਾਸ਼ ਦੇ ਦੋਵੇਂ ਹੱਥ-ਪੈਰ ਵੀ ਬੰਨ੍ਹੇ ਹੋਏ ਸਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਗਹਿਲੇਵਾਲ ਨੇੜੇ ਇੱਕ ਬੋਰੀ ਪਈ ਸੀ, ਜਿਸ ਵਿੱਚੋਂ ਬਦਬੂ ਆ ਰਹੀ ਸੀ। ਰਾਹਗੀਰਾਂ ਨੇ ਸਾਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ। ਜਾਂਚ ਦੌਰਾਨ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਕਤਲ ਤੋਂ ਬਾਅਦ ਲਾਸ਼ ਨੂੰ ਉੱਥੇ ਸੁੱਟ ਦਿੱਤਾ ਗਿਆ ਸੀ। ਥਾਣਾ ਮੁਖੀ ਨੇ ਦੱਸਿਆ ਕਿ ਅਸੀਂ ਆਸਪਾਸ ਦੇ ਲੋਕਾਂ ਨੂੰ ਬੁਲਾ ਕੇ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਕਤ ਵਿਅਕਤੀ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ। ਇਹ ਵੀ ਪੜ੍ਹੋ: ਖਜ਼ਾਨੇ ਦੀ ਦੁਰਵਰਤੋਂ ਖ਼ਿਲਾਫ਼ ਵ੍ਹਾਈਟ ਪੇਪਰ ਲਿਆਏਗੀ 'ਆਪ' ਸਰਕਾਰ Rise-in-crime-by-Pakistani-migrants-4 ਉਨ੍ਹਾਂ ਦੱਸਿਆ ਕਿ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਲਾਸ਼ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਥਾਣਾ ਮੁਖੀ ਦਾ ਕਹਿਣਾ ਸੀ ਕਾਤਲਾਂ ਤੱਕ ਪਹੁੰਚਣ ਲਈ ਮ੍ਰਿਤਕ ਦੀ ਪਛਾਣ ਜ਼ਰੂਰੀ ਹੈ। ਜੇਕਰ ਪਛਾਣ ਹੋ ਜਾਂਦੀ ਹੈ ਤਾਂ ਕਾਤਲਾਂ ਤੱਕ ਪਹੁੰਚਣਾ ਆਸਾਨ ਹੋ ਜਾਵੇਗਾ। -PTC News

Related Post