ਹਿਮਾਚਲ ਪ੍ਰਦੇਸ਼ ’ਚ ਖਾਲਿਸਤਾਨੀ ਝੰਡੇ ਲੱਗਣ ਤੋਂ ਬਾਅਦ ਸਰਹੱਦਾਂ ਸੀਲ, ਹੋਟਲਾਂ ਸਮੇਤ ਕਈ ਥਾਵਾਂ 'ਤੇ ਸਖ਼ਤ ਨਿਗਰਾਨੀ

By  Pardeep Singh May 9th 2022 07:16 AM

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਖਾਲਿਸਤਾਨੀ ਝੰਡੇ ਲਗਾਉਣ ਦਾ ਵਿਵਾਦ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ਅਤੇ ਕੰਧਾਂ ਉਤੇ ਖਾਲਿਸਤਾਨ ਦੇ ਝੰਡੇ ਲਗਾਉਣ ਅਤੇ ਨਾਅਰੇ ਲਿੱਖਣ ਤੋਂ ਬਾਅਦ ਅੰਤਰਰਾਜੀ ਸੀਮਾ ਨੂੰ ਸੀਲ ਕਰ ਦਿੱਤਾ। ਖਾਲਿਸਤਾਨੀ ਝੰਡੇ ਲਗਾਉਣ ਅਤੇ ਨਾਅਰੇ ਲਿੱਖਣ ਦੇ ਮਾਮਲੇ ਵਿੱਚ ਪੁਲਿਸ ਨੂੰ ਪੰਜਾਬ ਤੋਂ ਆਏ ਸੈਲਾਨੀਆਂ ਉਤੇ ਸ਼ੱਕ ਹੋ ਰਿਹਾ ਹੈ। ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹੋਟਲਾਂ ਤੇ ਹੋਰ ਥਾਵਾਂ ਦੀ ਸਖਤ ਨਿਗਰਾਨੀ ਦੇ ਹੁਕਮ ਦਿੱਤੇ ਗਏ ਹਨ। ਸੂਬੇ ਦੀ ਸਰਹੱਦ ਉਤੇ ਸੁਰੱਖਿਆ ਨੂੰ ਲੈ ਕੇ ਹਾਈਅਲਰਟ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਸਵੇਰੇ ਧਰਮਸ਼ਾਲਾ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ 'ਤੇ 'ਖਾਲਿਸਤਾਨ' ਝੰਡੇ ਬੰਨ੍ਹੇ ਮਿਲੇ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਠਾਕੁਰ ਨੇ ਹਿੰਦੀ ਵਿੱਚ ਟਵੀਟ ਕੀਤਾ ਕਰਦਿਆਂ ਲਿਖਿਆ ਧਰਮਸ਼ਾਲਾ ਅਸੈਂਬਲੀ ਕੰਪਲੈਕਸ ਦੇ ਗੇਟ 'ਤੇ ਰਾਤ ਦੇ ਹਨੇਰੇ 'ਚ ਖਾਲਿਸਤਾਨ ਦੇ ਝੰਡੇ ਲਹਿਰਾਉਣ ਦੀ ਕਾਇਰਤਾਪੂਰਨ ਘਟਨਾ ਦੀ ਨਿੰਦਾ ਕਰਦਾ ਹਾਂ। ਇਸ ਵਿਧਾਨ ਸਭਾ ਵਿੱਚ ਸਿਰਫ਼ ਸਰਦ ਰੁੱਤ ਸੈਸ਼ਨ ਚੱਲ ਰਿਹਾ ਹੈ, ਇਸ ਲਈ ਉਸ ਦੌਰਾਨ ਹੀ ਇੱਥੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਅੱਗੇ ਲਿਖਦਿਆਂ ਕਿਹਾ ਇਸੇ ਦਾ ਫਾਇਦਾ ਉਠਾ ਕੇ ਇਸ ਕਾਇਰਤਾਪੂਰਨ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਸ ਘਟਨਾ ਦੀ ਜਲਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਉਨ੍ਹਾਂ ਲੋਕਾਂ ਨੂੰ ਕਹਿਣਾ ਚਾਹਾਂਗਾ ਕਿ ਜੇਕਰ ਤੁਹਾਡੇ 'ਚ ਹਿੰਮਤ ਹੈ ਤਾਂ ਰਾਤ ਦੇ ਹਨੇਰੇ 'ਚ ਨਹੀਂ ਦਿਨ ਦੇ ਚਾਨਣ 'ਚ ਨਿਕਲੋ। ਇਹ ਵੀ ਪੜ੍ਹੋ:ਅਮਰੀਕਾ 'ਚ ਗਰਭਪਾਤ ਦੇ ਅਧਿਕਾਰ ਦੀ ਮੰਗ ਨੂੰ ਲੈ ਕੇ ਕਈ ਸ਼ਹਿਰਾਂ ਵਿੱਚ ਕੱਢੀ ਗਈ ਰੈਲੀ -PTC News

Related Post