ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਰਾਮਾਮੰਡੀ ਨੇੜੇ ਇੱਕ ਨੌਜਵਾਨ ਅਤੇ ਲੜਕੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵਾਂ ਵਿੱਚੋਂ ਕਿਸੇ ਕੋਲ ਵੀ ਕਿਸੇ ਵੀ ਤਰ੍ਹਾਂ ਦਾ ਪਛਾਣ ਪੱਤਰ ਨਹੀਂ ਸੀ। ਇਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਜੀਆਰਪੀ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਵਿੱਚ ਅਲੱਗ-ਅਲੱਗ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਤੋਂ ਪੁੱਛਗਿਛ ਵੀ ਕਰ ਰਹੇ ਹਨ। ਜਾਣਕਾਰੀ ਅਨੁਸਾਰ ਰਾਮਾਮੰਡੀ ਸਹਾਰਾ ਕਲੱਬ ਦੇ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਪਿੰਡ ਬੰਗੀ ਅਤੇ ਰਾਮਾਮੰਡੀ ਵਿਚਕਾਰ ਬਠਿੰਡਾ ਰੇਲ ਪਟੜੀ 'ਤੇ ਇੱਕ ਲੜਕੇ ਅਤੇ ਲੜਕੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮਗਰੋਂ ਸਹਾਰਾ ਕਲੱਬ ਦੇ ਚਰਨਜੀਤ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਜੀਆਰਪੀ ਨੂੰ ਸੂਚਿਤ ਕੀਤਾ। ਜੀਆਰਪੀ ਦੇ ਸਬ-ਇੰਸਪੈਕਟਰ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੰਸਥਾ ਦੀ ਮਦਦ ਨਾਲ ਦੋਵੇਂ ਵੱਢੀਆਂ ਗਈਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ। ਸੰਸਥਾ ਅਨੁਸਾਰ ਸ਼ੁਰੂਆਤੀ ਸਥਿਤੀ ਨੂੰ ਦੇਖਦਿਆਂ ਪਤਾ ਲੱਗਾ ਹੈ ਕਿ ਨੌਜਵਾਨ ਦੀ ਉਮਰ ਕਰੀਬ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਹੋਵੇਗੀ। ਲਾਸ਼ਾਂ ਨੂੰ ਸੁਰੱਖਿਅਤ ਰੱਖ ਕੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਭਾਲ ਜਾਰੀ ਹੈ। ਜੀਆਰਪੀ ਥਾਣੇ ਦੇ ਇੰਸਪੈਕਟਰ ਦਾ ਕਹਿਣਾ ਹੈ ਕਿ ਪੁਲਿਸ ਅਤੇ ਸਮਾਜਿਕ ਸੰਸਥਾਵਾਂ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਪਛਾਣ ਹੋਣ ਤੋਂ ਬਾਅਦ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਲਾਸ਼ਾਂ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆ