'ਪਾਕਿ' ਦੀ ਨਾਪਾਕ ਹਰਕਤ, ਸਰਹੱਦ 'ਤੇ ਡਰੋਨ ਦੀ ਹਲਚਲ, BSF ਨੇ ਕੀਤੇ 39 ਰਾਊਂਡ ਫਾਇਰ

By  Pardeep Singh June 21st 2022 02:53 PM

ਅਜਨਾਲਾ: ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਲਗਾਤਾਰ ਡਰੋਨ ਆਉਣ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਅਸਲ ਵਿਚ ਭਾਰਤ-ਪਾਕਿਸਤਾਨ ਕੌਮਾਂਤਰੀ ਹੱਦ 'ਤੇ ਸਥਿਤ ਪੁਲਿਸ ਸਟੇਸ਼ਨ ਰਮਦਾਸ ਅਧੀਨ ਪੈਂਦੀ ਬਾਰਡਰ ਆਬਜ਼ਰਵਿੰਗ ਪੋਸਟ ਕੱਸੋਵਾਲ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਸੋਮਵਾਰ ਅੱਧ ਰਾਤ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ 'ਤੇ ਲਗਭਗ 39 ਰਾਉਂਡ ਫਾਇਰ ਕੀਤੇ। ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡ੍ਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਇਸ ਤੋਂ ਬਾਅਦ ਹੁਣ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕੁਝ ਦੇਰ ਤੱਕ ਭਾਰਤੀ ਖੇਤਰ 'ਚ ਘੁੰਮਣ ਤੋਂ ਬਾਅਦ ਡਰੋਨ ਪਾਕਿਸਤਾਨ ਦੀ ਸਰਹੱਦ 'ਚ ਦਾਖ਼ਲ ਹੋ ਗਿਆ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ ਪਰ ਉਥੋਂ ਕੁਝ ਨਹੀਂ ਮਿਲਿਆ। ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ ਇਹ ਵੀ ਪੜ੍ਹੋ : ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਦਹਿਸ਼ਤਗਰਦਾਂ ਵੱਲੋਂ ਹਮਲਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨ ਨੇ ਰਾਮਦਾਸ ਇਲਾਕੇ ਵਿੱਚ ਹੈਰੋਇਨ ਦੀ ਇਕ ਖੇਪ ਸੁੱਟੀ ਹੈ। ਫਿਲਹਾਲ ਪੁਲਿਸ ਦੇ ਨਾਲ ਬੀਐਸਐਫ ਦਾ ਸਰਚ ਆਪਰੇਸ਼ਨ ਜਾਰੀ ਹੈ ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸਰਹੱਦ 'ਤੇ ਕਈ ਵਾਰ ਡਰੋਨਾਂ ਨੂੰ ਡੇਗਿਆ ਜਾ ਚੁੱਕਾ ਹੈ। ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਵਿਖੇ ਬੀਐਸਐਫ ਦੀ ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਬੀਤੇ ਦਿਨੀਂ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧੀ ਜਾਂਚ ਚੱਲ ਰਹੀ ਹੈ। -PTC News

Related Post