Budget 2021-22 : ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ : ਵਿੱਤ ਮੰਤਰੀ

By  Shanker Badra February 1st 2021 12:50 PM

ਨਵੀਂ ਦਿੱਲੀ :  ਅੱਜ ਦੇਸ਼ ਦਾ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਦਨ 'ਚ ਬਜਟ ਭਾਸ਼ਣ ਪੜ੍ਹ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵੱਡਾ ਐਲਾਨ ਕੀਤਾ ਹੈ। ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। [caption id="attachment_471086" align="aligncenter"]Budget 2021 : Government commits to double farmers' income by 2022 : Finance Minister Budget 2021-22 : ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ : ਵਿੱਤ ਮੰਤਰੀ[/caption] ਪੜ੍ਹੋ ਹੋਰ ਖ਼ਬਰਾਂ : Budget 2021-22 : ਜੰਮੂ-ਕਸ਼ਮੀਰ ਵਿੱਚ ਗੈਸ ਪਾਈਪ ਲਾਈਨ ਯੋਜਨਾ ਦੀ ਹੋਵੇਗੀ ਸ਼ੁਰੂਆਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇਬਜਟ ਭਾਸ਼ਣ ਦੌਰਾਨ ਕਿਹਾ, "ਪ੍ਰਧਾਨ ਮੰਤਰੀ ਨੇ ਕਈ ਮਹੀਨਿਆਂ ਤੋਂ 80 ਮਿਲੀਅਨ ਪਰਿਵਾਰਾਂ ਨੂੰ ਮੁਫਤ ਗੈਸ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ 40 ਮਿਲੀਅਨ ਤੋਂ ਵੱਧ ਕਿਸਾਨਾਂ, ਮਹਿਲਾਵਾਂ ਅਤੇ ਗਰੀਬਾਂ ਨੂੰ ਸਿੱਧੇ ਨਕਦ ਰਾਸ਼ੀ ਮੁਹੱਈਆ ਕਰਵਾਈ।ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2.76 ਲੱਖ ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਘੋਸ਼ਣਾ ਕੀਤੀ, ਇਸਦੇ ਨਾਲ ਹੀ 800 ਮਿਲੀਅਨ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਇਆ। [caption id="attachment_471087" align="aligncenter"]Budget 2021 : Government commits to double farmers' income by 2022 : Finance Minister Budget 2021-22 : ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ : ਵਿੱਤ ਮੰਤਰੀ[/caption] ਵਿੱਤ ਮੰਤਰੀ ਨੇ ਕਿਹਾ ਕਿ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ 100 ਜ਼ਿਲ੍ਹਿਆਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।  2.83 ਲੱਖ ਕਰੋੜ ਰੁਪਏ ਖੇਤੀਬਾੜੀ ਨਾਲ ਜੁੜੇ ਕੰਮਾਂ, ਸਿੰਜਾਈ ਅਤੇ ਪੇਂਡੂ ਵਿਕਾਸ 'ਤੇ ਖਰਚ ਕੀਤੇ ਜਾਣਗੇ। 20 ਲੱਖ ਕਿਸਾਨਾਂ ਨੂੰ ਸੋਲਰ ਪੰਪ ਲਗਾਉਣ ਵਿੱਚ ਸਰਕਾਰ ਮਦਦ ਕਰੇਗੀ। 15 ਲੱਖ ਹੋਰ ਕਿਸਾਨਾਂ ਨੂੰ ਗਰਿੱਡ ਨਾਲ ਜੁੜੇ ਪੰਪ ਦਿੱਤੇ ਜਾਣਗੇ। ਸੌਲਰ ਪਾਵਰ ਉਤਪਾਦਨ ਵਿੱਚ ਵੀ ਵਾਧਾ ਕੀਤਾ ਜਾਵੇਗਾ। [caption id="attachment_471085" align="aligncenter"]Budget 2021 : Government commits to double farmers' income by 2022 : Finance Minister Budget 2021-22 : ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ : ਵਿੱਤ ਮੰਤਰੀ[/caption] ਨਿਰਮਲਾ ਸੀਤਾਰਮਨ ਦੀ ਤਰਫੋਂ ਕਿਹਾ ਗਿਆ ਸੀ ਕਿ ਮੋਦੀ ਸਰਕਾਰ ਨੇ ਯੂਪੀਏ ਸਰਕਾਰ ਤੋਂ ਤਕਰੀਬਨ ਤਿੰਨ ਗੁਣਾ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਹਰ ਸੈਕਟਰ ਵਿੱਚ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਹੈ, ਦਾਲਾਂ, ਕਣਕ, ਝੋਨੇ ਅਤੇ ਹੋਰ ਫਸਲਾਂ ਦਾ ਐਮਐਸਪੀ ਵਧਾ ਦਿੱਤਾ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆ ਵਿਰੋਧ , ਸਦਨ 'ਚੋਂ ਕੀਤਾ ਵਾਕਆਊਟ [caption id="attachment_471084" align="aligncenter"]Budget 2021 : Government commits to double farmers' income by 2022 : Finance Minister Budget 2021-22 : ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ : ਵਿੱਤ ਮੰਤਰੀ[/caption] ਨਿਰਮਲਾ ਸੀਤਾਰਮਨ ਨੇ ਕਿਹਾ ਕਿ ਐਮਐਸਪੀ ਨੂੰ ਉਤਪਾਦਨ ਦੀ ਲਾਗਤ ਨਾਲੋਂ 1.5 ਗੁਣਾ ਵਧਾ ਦਿੱਤਾ ਗਿਆ ਹੈ। ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਲਈ 75,060 ਅਤੇ ਦਾਲਾਂ ਲਈ 10,503 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਝੋਨੇ ਦੀ ਅਦਾਇਗੀ ਦੀ ਰਕਮ 1,72,752 ਕਰੋੜ ਦੱਸੀ ਗਈ ਹੈ। ਖੇਤੀ ਉਤਪਾਦਾਂ ਦੀ ਬਰਾਮਦ ਵਿੱਚ 22 ਹੋਰ ਉਤਪਾਦ ਸ਼ਾਮਲ ਕੀਤੇ ਜਾਣਗੇ। PTCNews

Related Post