ਨਵਜੋਤ ਸਿੱਧੂ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਕਿਹਾ-ਅਦਾਲਤ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ

By  Pardeep Singh May 20th 2022 03:58 PM

ਲੁਧਿਆਣਾ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸਿੱਧੂ ਨੂੰ ਅਦਾਲਤ ਦਾ ਫ਼ੈਸਲਾ ਮੰਨਣਾ ਚਾਹੀਦਾ ਹੈ।  ਨਵਜੋਤ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਸਿਹਤ ਦਾ ਹਵਾਲਾ ਦੇ ਕੇ ਸਰੰਡਰ ਲਈ ਮੰਗੀ ਮੋਹਲਤ ਲੁਧਿਆਣਾ ਸਥਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਕੈਬਨਿਟ ਮੰਤਰੀ ਨੇ ਸਿੱਧੂ ਦੇ ਮਾਮਲੇ 'ਤੇ ਜ਼ਿਆਦਾ ਬੋਲਣ ਤੋਂ ਇਨਕਾਰ ਕਰ ਦਿੱਤਾ। ਉਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਖਤਮ ਹੋ ਚੁੱਕੀ ਹੈ ਅਤੇ ਜਾਖੜ ਦਾ ਭਾਜਪਾ 'ਚ ਸ਼ਾਮਲ ਹੋਣਾ ਇਸ ਦੀ ਉਦਾਹਰਣ ਹੈ।  ਨਵਜੋਤ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਸਿਹਤ ਦਾ ਹਵਾਲਾ ਦੇ ਕੇ ਸਰੰਡਰ ਲਈ ਮੰਗੀ ਮੋਹਲਤ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪਾਰ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸਰਕਾਰ ਤੋਂ ਕਰਵਾਉਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਇਸ 'ਤੇ ਕੰਮ ਕਰ ਰਹੀ ਹੈ। ਇਸ ਤਰ੍ਹਾਂ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਖਤਮ ਕਰਕੇ ਵਾਪਸ ਲੈਣ ਦੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਵਾਪਸ ਕਰਵਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਹਾਲਾਂਕਿ ਉਹ ਕਿਸੇ ਦਾ ਘਰ ਵੀ ਨਹੀਂ ਤੋੜਨਾ ਚਾਹੁੰਦੇ ਹਨ ਅਤੇ ਬਾਅਦ 'ਚ ਇਸ ਸਬੰਧੀ ਇਕ ਸਕੀਮ ਵੀ ਲਿਆਂਦੀ ਜਾਵੇਗੀ, ਜਿਸ ਤਹਿਤ ਲੋਕਲ ਕੀਮਤ ਦੇ ਆਧਾਰ 'ਤੇ ਲੋਕਾਂ ਤੋਂ ਉਨ੍ਹਾਂ ਦੀ ਕੀਮਤ ਵਸੂਲੀ ਜਾਵੇਗੀ। ਉਨ੍ਹਾਂ ਨੇ ਡੇਅਰੀ ਫਾਰਮਿੰਗ ਦੇ ਖੇਤਰ ਵਿੱਚ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਕਣਕ ਅਤੇ ਆਟੇ ਦੀ ਸੁਚੱਜੀ ਵੰਡ ਲਈ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ -PTC News

Related Post