ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਅਹੁਦੇ ਤੋਂ ਕੀਤਾ ਜਾਵੇ ਬਰਖਾਸਤ: ਪਰਮਿੰਦਰ ਸਿੰਘ ਢੀਂਡਸਾ

By  Riya Bawa September 13th 2022 06:05 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਖੁਰਾਕ ਤੇ ਸਪਲਾਈ ਵਿਭਾਗ ਬਾਬਤ ਸੌਦੇਬਾਜ਼ੀ ਵੱਲ ਸੰਕੇਤ ਕਰਦੀ ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਫ਼ੌਜਾ ਸਿੰਘ ਸਰਾਰੀ ਨੂੰ ਕੈਬਨਿਟ 'ਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਅਤੇ ਉਸ ਦੇ ਓਐੱਸਡੀ ਦਰਮਿਆਨ ਸੌਦੇਬਾਜ਼ੀ ਦੀ ਲੀਕ ਹੋਈ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਫੌਜਾ ਸਿੰਘ ਸਰਾਰੀ ਨੂੰ ਨੈਤੀਕਤਾ ਦੇ ਅਧਾਰ 'ਤੇ ਖੁਦ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਜੇਕਰ ਫੌਜਾ ਸਿੰਘ ਅਸਤੀਫਾ ਨਹੀ ਦਿੰਦੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਸਰਾਰੀ ਨੂੰ ਅਹੁਦੇ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਅਸਤੀਫ਼ਾ ਦੇ ਚੁੱਕੇ ਸਦਨ ਮੈਂਬਰਾਂ ਦਾ ਚੁੱਕਿਆ ਮੁੱਦਾ , ਸਪੀਕਰ  ਨੇ ਦਿੱਤਾ ਅਜਿਹਾ ਜਵਾਬ ਇਹ ਵੀ ਪੜ੍ਹੋ; ਦਰਦਨਾਕ ਸੜਕ ਹਾਦਸਾ: ਦੋ ਕਾਰਾਂ 'ਤੇ ਪਲਟਿਆ ਟਰੱਕ, ਇਕ ਹੀ ਪਰਿਵਾਰ ਦੇ 3 ਲੋਕਾਂ ਦੀ ਹੋਈ ਮੌਤ ਢੀਂਡਸਾ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੱਟੜ ਇਮਾਨਦਾਰ ਹੋਣ ਦੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਉਸ ਦੇ ਮੰਤਰੀ ਅਤੇ ਵਿਧਾਇਕ ਲਗਾਤਾਰ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿਚ ਘਿਰਦੇ ਜਾ ਰਹੇ ਹਨ ਅਜਿਹੇ ਵਿਚ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਆਡੀਓ ਕਲਿੱਪ ਦੀ ਪ੍ਰਮਾਣਿਕਤਾ ਦੀ ਜਾਂਚ ਕਰਨਾ ਅਤੇ ਮੁੱਦੇ ਦੇ ਤਹਿ ਤੱਕ ਜਾਣਾ ਬਹੁਤ ਲਾਜ਼ਮੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਇਸ ਆਡੀਓ ਕਲਿੱਪ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। -PTC News

Related Post