ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਕਹੀ ਇਹ ਵੱਡੀ ਗੱਲ
ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਅਤੇ ਗੁਰਜੀਤ ਔਜਲਾ ਵੱਲੋਂ ਵੀ ਹੈਰੀਟੇਜ਼ ਸਟਰੀਟ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਅੱਜ ਵਿਸ਼ਵ ਵਿਰਾਸਤ ਦਿਵਸ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੈਰੀਟੇਜ਼ ਸਟਰੀਟ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ। ਬੈਂਸ ਦਾ ਕਹਿਣਾ ਹੈ ਕਿ ਮੀਡੀਆ ਚੌਥੇ ਥੰਮ ਦੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆਪਣਾ ਪੂਰਾ ਕੰਮ ਕਰ ਰਹੀ ਹੈ ਜਿਸ ਕਰਕੇ ਬਦਲਾਅ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਪੰਜਾਬ ਦੀ ਲੁੱਟ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਅੰਮ੍ਰਿਤਸਰ ਦੇ ਸਾਰੇ ਟੂਰਇਜ਼ਮ ਦੇ ਸਾਰੇ ਪ੍ਰੋਜੈਕਟ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੇ ਲਈ ਖਾਸ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹਾਂ ਵਿੱਚ ਲਗਾਤਾਰ ਚੈਕਿੰਗ ਹੁੰਦੀ ਹੈ ਅਤੇ ਸੈਨੇਟਾਈਜ਼ਰ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 6 ਮਹੀਨੇ ਵਿੱਚ ਜੇਲ੍ਹਾਂ ਨੂੰ ਮੋਬਾਇਲ ਫਰੀ ਕੀਤਾ ਜਾਵੇਗਾ ਅਤੇ ਮੋਬਾਈਲ ਦੇ ਸਿਮ ਕਾਰਡ ਜਿਸ ਦੇ ਨਾਅ ਉੱਤੇ ਹੋਵੇਗੀ ਉਨ੍ਹਾਂ ਉਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਗਲਤ ਕੰਮ ਕਰਨ ਵਾਲੇ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੂੰ ਕੇਂਦਰ ਦਾ ਇੱਕ ਹੋਰ ਵੱਡਾ ਝਟਕਾ, ਕਣਕ ਦੇ ਸੀਜਨ ਦਾ ਵੀ ਜਾਰੀ ਨਹੀਂ ਹੋਵੇਗਾ RDF -PTC News